Menu

ਫ਼ਿਰੋਜ਼ਪੁਰ ‘ਚ ਨਗਰ ਕੌਸਲ ਚੋਣਾਂ ਦੀ ਗਿਣਤੀ ਮੁਕੰਮਲ, 5 ਥਾਵਾਂ ਤੇ ਕਾਂਗਰਸ ਦੀ ਝੰਡੀ ਤੇ ਇੱਕ ਜਗ੍ਹਾ ਅਕਾਲੀਆਂ ਦੀ ਬਣੇਗੀ ਕਮੇਟੀ

ਫਿਰੋਜ਼ਪੁਰ,17 ਫਰਵਰੀ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਫਿਰੋਜ਼ਪੁਰ ਜਿਲ੍ਹੇ ਦੀ ਨਗਰ ਕੌਸਲ ਫਿਰੋਜ਼ਪੁਰ, ਗੁਰੂਹਰਸਹਾਏ , ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮਮਦੋਟ, ਮੁੱਦਕੀ ਦੀਆਂ ਮਿਤੀ 14 ਫਰਵਰੀ 2021 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੋਈ। ਨਗਰ ਕੌਂਸਲ ਫਿਰੋਜ਼ਪੁਰ, ਮੁੱਦਕੀ, ਮਮਦੋਟ ਅਤੇ ਤਲਵੰਡੀ ਪਾਈ  ਦੀਆਂ ਵੋਟਾਂ ਦੀ ਗਿਣਤੀ ਐਮ.ਐਲ.ਐਮ. ਸਕੂਲ ਫਿਰੋਜ਼ਪੁਰ ਛਾਉਣੀ ਅਤੇ ਨਗਰ ਕੌਂਸਲ ਗੁਰੂਹਰਸਹਾਏ  ਦੀਆਂ ਵੋਟਾਂ ਦੀ ਗਿਣਤੀ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੰਪੰਨ ਹੋਈ।
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ 14 ਫਰਵਰੀ ਨੂੰ ਹੋਈਆਂ ਚੋਣਾਂ ਲਈ ਅੱਜ ਗਿਣਤੀ ਮੁਕੰਮਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੋਟਾ ਵਾਲੇ ਦਿਨ ਚੋਣ ਅਮਲ ਸ਼ਾਂਤੀਪੂਰਵਕ ਮੁਕੰਮਲ ਹੋਇਆ, ਇਸੇ ਤਰ੍ਹਾਂ ਅੱਜ ਸਮੁੱਚੇ ਜਿਲ੍ਹੇ ਦੀਆਂ ਨਗਰ ਕੌਂਸਲਾਂ ਵਿੱਚ ਵੋਟਾਂ ਦੀ ਗਿਣਤੀ ਦਾ ਕੰਮ ਸਬੰਧਤ ਆਰ.ਓ ਅਤੇ ਸਮੁੱਚੇ ਸਟਾਫ ਅਤੇ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਮੁਕੰਮਲ ਹੋਇਆ। ਡਿਪਟੀ ਕਮਿਸ਼ਨਰ ਨੇ ਇਸ ਸਮੁੱਚੇ ਚੋਣ ਅਮਲ ਨੂੰ ਸ਼ਾਂਤੀਪੂਰਕ ਕਰਾਉਣ ਤੇ ਸਮੂਹ ਆਰ.ਓ. ਉਨ੍ਹਾਂ ਦੇ ਸਟਾਫ, ਸੁਰੱਖਿਆ ਮੁਲਾਜ਼ਮਾਂ, ਅਧਿਕਾਰੀਆਂ ਤੇ ਸਮੂਹ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਕ ਚੋਣ ਅਮਲ ਲਈ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਲੋਕਤੰਤਰ ਦੀ ਮਜ਼ਬੂਤੀ ਅਤੇ ਇਹ ਅਮਲ ਬਹੁਤ ਹੀ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਹੋਇਆ ਹੈ।
            ਅੱਜ ਵੋਟਾਂ ਦੀ ਹੋਈ ਗਿਣਤੀ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਦੇ ਕੁੱਲ 33 ਵਾਰਡਾਂ ਵਿਚੋ  ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ 33 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮਤ ਹਾਸਲ ਕੀਤਾ। ਇਸੇ ਤਰ੍ਹਾਂ ਨਗਰ ਪੰਚਾਇਤ ਮਮਦੋਟ ਦੇ ਕੁੱਲ 9 ਵਾਰਡਾਂ ਵਿੱਚ ਹੋਈ ਵੋਟਾਂ ਦੀ ਗਿਣਤੀ ਵਿੱਚ ਕਾਂਗਰਸ ਨੇ 5, ਆਜ਼ਾਦ ਉਮੀਦਵਾਰ  2 ਅਤੇ ਅਕਾਲੀ ਦਲ ਦੇ 2 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।ਇਸੇ ਤਰ੍ਹਾਂ ਨਗਰ ਪੰਚਾਇਤ ਮੁੱਦਕੀ ਦੇ ਕੁੱਲ 13 ਵਾਰਡਾਂ ਵਿੱਚੋਂ ਕਾਂਗਰਸ ਨੇ 5, ਅਕਾਲੀ ਦਲ ਨੇ 8 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। ਤਲਵੰਡੀ ਭਾਈ  ਦੇ 13 ਵਾਰਡਾਂ ਵਿੱਚੋਂ ਕਾਂਗਰਸ ਨੇ 9, ਅਕਾਲੀ ਦਲ ਨੇ 3 ਅਤੇ ਆਮ ਆਦਮੀ ਪਾਰਟੀ ਦੇ 1 ਉਮੀਦਵਾਰ ਨੇ ਜਿੱਤ ਪ੍ਰਾਪਤ ਕੀਤੀ। ਨਗਰ ਕੌਂਸਲ ਗੁਰੂਹਰਸਹਾਏ ਦੇ 15 ਵਾਰਡਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਅਮਲੇ ਵਿੱਚ ਲੱਗੇ ਹਰ ਇਕ ਅਧਿਕਾਰੀਆਂ ਅਤੇ ਕਰਮਚਾਰੀ ਨੇ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਅਤੇ ਇਸ ਚੋਣ ਅਮਲ ਨੂੰ ਸ਼ਾਂਤੀਪੂਰਕ ਤਰੀਕੇ ਨਾਲ ਮੁਕੰਮਲ ਕੀਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans