Menu

ਸ਼ਹਿਰਾਂ ਦੇ ਵਿਕਾਸ ਸਦਕਾ ਕਾਂਗਰਸ ਪਾਰਟੀ ਨੂੰ ਵੋਟਰਾਂ ਨੇ ਦਿੱਤਾ ਪੂਰਨ ਸਮਰਥਨ: ਬ੍ਰਹਮ ਮਹਿੰਦਰਾ

ਚੰਡੀਗੜ, 17 ਫਰਵਰੀ (ਹਰਜੀਤ ਮਠਾੜੂ) – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਰਾਜ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਦਿਖਾ ਕੇ ਪੂਰਨ ਸਮਰਥਨ ਦਿੱਤਾ ਹੈ।

ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਤੀ ਬਣਾਈ ਰੱਖਣ ਲਈ ਉਨਾਂ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।  ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ  ਸੂਬੇ ਦੇ ਲੋਕਾਂ ਨੂੰ ਮਿਆਰੀ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ’ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਇਆ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਵੋਟਰਾਂ ਨੇ ਸਾਡੀ ਸਰਕਾਰ ਵਿਚ ਭਰੋਸਾ ਜਤਾਇਆ ਅਤੇ ਇਸ ਭਰੋਸੇ ਨੂੰ ਬਰਕਰਾਰ ਰੱਖਿਆ ਜਾਵੇਗਾ।

ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਹਿੱਤ ਲਈ ਚੁੱਕੇ ਕਦਮਾਂ ਅਤੇ ਫੈਸਲਿਆਂ ਪ੍ਰਤੀ ਹਾਂ-ਪੱਖੀ ਵਿਚਾਰਧਾਰਾ ਬਣਾ ਕੇ ਕਾਂਗਰਸ ਪਾਰਟੀ ਨੂੰ ਜਤਾਇਆ ਹੈ ਜਿਸ ਨਾਲ ਸਾਡੀ ਸਰਕਾਰ ਦੀ  ਜਿੰਮੇਵਾਰੀ ਹੋਰ ਵੱਧ ਗਈ ਹੈ। ਉਨਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅੱਗੇ ਵੀ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਜਾਰੀ ਰੱਖੇਗੀ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸਥਾਨਕ ਚੋਣਾਂ ਵਾਂਗ ਹੀ ਜਿੱਤ ਹਾਸਲ ਕਰੇਗੀ।

ਉਨਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀਆਂ ਮੰਗਾਂ ਨੂੰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਭਾਜਪਾ ਦੇ ਨੇਤਾ ਜਿਸ ਤਰਾਂ ਦੀ ਮਾੜੀ ਸ਼ਬਦਾਵਲੀ ਵਰਤ ਰਹੇ ਹਨ ਉਹ ਬਹੁਤ ਮੰਦਭਾਗਾ ਹੈ। ਇਹੀ ਵਜਾਂ ਹੈ ਕਿ ਲੋਕ ਰੋਹ ਨੇ ਭਾਜਪਾ ਦਾ  ਪੰਜਾਬ ਵਿਚੋਂ ਪੂਰੀ ਤਰਾਂ ਸਫਾਇਆ ਕਰ ਦਿੱਤਾ ਹੈ। ਉਨਾਂ ਕਿਹਾ ਕਿ ਭਾਜਪਾ ਦੀ ਤਰਾਂ ਹੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਪੰਜਾਬ ਦੇ ਸੂਝਵਾਨ ਲੋਕਾਂ ਨੇ ਨਾਕਾਰ ਦਿੱਤਾ ਹੈ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਨਾਂ ਪਾਰਟੀਆਂ ਦਾ ਹਾਲ ਇਸ ਤੋਂ ਵੀ ਮਾੜਾ ਹੋਵੇਗਾ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans