Menu

‘ਘਰ-ਘਰ ਰੋਜ਼ਗਾਰ ਮਿਸ਼ਨ’ – ਬਠਿੰਡਾ ‘ਚ ਰੁਜ਼ਗਾਰ ਮੇਲਾ 18 ਫ਼ਰਵਰੀ ਨੂੰ

ਬਠਿੰਡਾ, 17 ਫ਼ਰਵਰੀ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੰਤਵ ਨਾਲ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਸਾਈਨਸਾਫਟ ਐਜੂਕੇਸ਼ਨ ਵਲੋਂ ਰੁਜ਼ਗਾਰ ਮੇਲਾ ਕਰਵਾਇਆ ਗਿਆ। ਇਸ ਮੇਲੇ ’ਚ ਐਸ.ਐਮ.ਸੀ. ਇੰਸ਼ੋਰੈਸ ਕੰਪਨੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ।

          ਪੀ.ਐੱਸ.ਡੀ.ਐਮ ਦੇ ਪਲੇਸਮੈਂਟ ਅਫ਼ਸਰ ਸ੍ਰੀ ਉਪਕਾਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ 65 ਨੌਜਵਾਨਾਂ ਨੇ ਭਾਗ ਲਿਆ ਤੇ 30 ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ। ਐਸ.ਐਮ.ਸੀ. ਇੰਸ਼ੋਰੈਸ ਕੰਪਨੀ ਦੇ ਐਚ.ਆਰ ਮੈਨੇਜਰ ਸ੍ਰੀ ਵੀਰਮ ਤੇ ਬਰਾਂਚ ਹੈੱਡ ਮਿਸ ਰਿਤੂ ਸਿਹਾਗ ਨੇ ਸਰਵੇਅਰ, ਟੈਲੀਕਾਲਰ ਅਤੇ ਕਾਊਸਲਰ ਦੀਆਂ ਪੋਸਟਾਂ ਲਈ ਇੰਟਰਵਿਊ ਲਏ। ਇਸ ਮੌਕੇ ਸਾਈਨਸਾਫ਼ਟ ਦੇ ਐਮ.ਡੀ. ਸ਼੍ਰੀ ਵਿੱਕੀ ਸਿੰਘਲ ਨੇ ਨੌਜਵਾਨਾਂ ਨੂੰ ਮੁੱਢਲੀ ਜਾਣਕਾਰੀ ਦਿੱਤੀ ਗਈ।

          ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸ੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਵੱਖੋ-ਵੱਖਰੇ ਸਥਾਨਾਂ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨਾਂ ਹੋਰ ਦੱਸਿਆ ਕਿ 18 ਫ਼ਰਵਰੀ 2021 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਿਵਲ ਲਾਈਨਜ਼ ਨੇੜੇ ਚਿਲਡਰਨ ਪਾਰਕ, ਬਠਿੰਡਾ ਵਿਖੇ ਆਈ.ਟੀ.ਆਈ (ਫਿਟਰ, ਇਸਟਰੂਮੈਂਟ ਮਕੈਨਿਕ ਅਤੇ ਇਲੈਕਟਰੀਕਲ) ਦੀਆਂ ਪੋਸਟਾਂ ਲਈ ਇੰਟਰਵਿਊ ਕੀਤੀ ਜਾਵੇਗੀ। ਚੁਣੇ ਗਏ ਯੋਗ ਸਿਖਿਆਰਥੀਆਂ ਦੀ ਤਨਖਾਹ 10,000 ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ।

          ਸ਼੍ਰੀ ਤੀਰਥਪਾਲ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਾਇਓਡਾਟਾ ਤੇ ਫੋਟੋਆਂ ਲੈ ਕੇ ਸਮੇਂ ਸਿਰ ਪਹੁੰਚਣਾ ਯਕੀਨੀ ਬਨਾਉਣ। ਇਸ ਦੌਰਾਨ ਕੋਈ ਟੀ.ਏ.ਡੀ.ਏ ਨਹੀਂ ਦਿੱਤਾ ਜਾਵੇਗਾ।  ਉਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਪ੍ਰਾਰਥੀ ਮਾਸਕ ਪਾ ਕੇ ਆਉਣਾ ਯਕੀਨੀ ਬਣਾਉਣ। ਸ਼੍ਰੀ ਤੀਰਥਪਾਲ ਨੇ ਜ਼ਿਲੇ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40293 posts
  • 0 comments
  • 0 fans