Menu

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ 

ਚੰਡੀਗੜ੍ਹ, 18 ਫਰਵਰੀ (ਹਰਜੀਤ ਮਠਾੜੂ) – ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ ‘ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ ‘ਤੇ ਵੱਡੀਆਂ-ਗਿਣਤੀਆਂ ‘ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ। ਪੰਜਾਬ ਭਰ ‘ਚ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans