Menu

ਫਿਰੋਜ਼ਪੁਰ : 19 ਤੋਂ 25 ਫਰਵਰੀ ਤੱਕ ਬਣਾਏ ਜਾਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ

ਫਿਰੋਜ਼ਪੁਰ 18 ਫਰਵਰੀ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ, ਸਰਵਿਸ ਕਾਮਨ ਸੈਂਟਰਾਂ ਅਤੇ ਸਮੂਹ ਮਾਰਕਿਟ ਕਮੇਟੀਆਂ ਵਿਖੇ ਬਣਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਇਨਪੇਨਲਡ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪ੍ਰਤੀ ਕਾਰਡ 30 ਰੁਪਏ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ।
            ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਲਾਭਪਾਤਰੀਆਂ ਲਈ ਸ਼ਡਿਊਲ ਤਿਆਰ ਕੀਤਾ ਗਿਆ ਹੈ, ਜਿਸ ਅਨੁਸਾਰ ਉਹ ਆਪਣੇ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਆਉਂਦੇ ਜ਼ਿਲ੍ਹੇ ਦੇ ਸਬੰਧਿਤ ਲਾਭਪਾਤਰੀ ਕਿਸਾਨ (ਜੇ ਫਾਰਮ ਧਾਰਕ) 19 ਫਰਵਰੀ ਨੂੰ ਮਾਰਕਿਟ ਕਮੇਟੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਆਪਣੇ ਕਾਰਡ ਬਣਵਾ ਸਕਦੇ ਹਨ। 22 ਫਰਵਰੀ ਨੂੰ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਤਾਰੀ ਸੇਵਾ ਕੇਂਦਰ, ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਆਪਣੇ ਕਾਰਡ ਬਣਵਾ ਸਕਦੇ ਹਨ। ਇਸੇ ਤਰ੍ਹਾਂ 23 ਫਰਵਰੀ ਨੂੰ ਜ਼ਿਲ੍ਹੇ ਦੇ ਪੀਲੇ ਅਤੇ ਐਕਰਿਡਿਟੇਡ ਕਾਰਡ ਧਾਰਕ ਪੱਤਰਕਾਰ ਅਤੇ 24 ਫਰਵਰੀ ਨੂੰ ਆਭਕਾਰੀ ਵਿਭਾਗ ਨਾਲ ਰਜਿਸਟਡ ਛੋਟੇ ਵਪਾਰੀ ਵੀ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਕਾਰਡ ਬਣਵਾ ਸਕਦੇ ਹਨ। ਇਸ ਤੋਂ ਇਲਾਵਾ ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਲੇਬਰ ਵਰਕਰ 25 ਫਰਵਰੀ ਨੂੰ ਲੇਬਰ ਸ਼ੈੱਡ ਨੇੜੇ ਬੱਸ ਸਟੈਂਡ ਫਿਰੋਜ਼ਪੁਰ ਸ਼ਹਿਰ ਵਿਖੇ ਇਹ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਸਮੂਹ ਲਾਭਪਤਾਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨ੍ਹਾਂ ਦੇਰੀ ਉਪਰੋਕਤ ਦਿੱਤੇ ਸ਼ਡਿਊਲ ਅਨੁਸਾਰ ਕਾਰਡ ਬਣਵਾ ਲੈਣ। ਕਾਰਡ ਬਣਵਾਉਣ ਲਈ ਲਾਭਪਤਾਰੀ ਆਪਣੇ ਲੋੜੀਂਦੇ ਦਤਸਾਵੇਜ ਨਾਲ ਲੈ ਕੇ ਆਉਣ।  ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans