Menu

ਬਠਿੰਡਾ : ਅਰਬਨ ਹੈਲਥ ਕੇਅਰ ਸੈਂਟਰ ਬੇਅੰਤ ਨਗਰ ਵਿਖੇ ਲੋਕ ਸਾਂਝੇਦਾਰੀ ਕਮੇਟੀ ਦੀ ਮੀਟਿੰਗ ਆਯੋਜਿਤ

  ਬਠਿੰਡਾ, 19 ਫ਼ਰਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਅਰਬਨ ਹੈਲਥ ਕੇਅਰ ਸੈਂਟਰ ਬੇਅੰਤ ਨਗਰ ਵਿਖੇ ਲੋਕ ਸਾਂਝੇਦਾਰੀ ਕਮੇਟੀ ਸਬੰਧੀ ਮੀਟਿੰਗ ਕੀਤੀ ਗਈ।

          ਇਸ ਮੌਕੇ ਡਿਪਟੀ ਮਾਸ ਮੀਡੀਆ ਕੁਲਵੰਤ ਸਿੰਘ ਹਾਜ਼ਰੀਨ ਕਮੇਟੀ ਮੈਂਬਰਾਂ ਤੇ ਮਮਤਾ ਦਿਵਸ ’ਤੇ ਹਾਜ਼ਰ ਮਹਿਲਾਵਾਂ ਨੂੰ ਦੱਸਿਆ ਕਿ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਅਤੇ ਭਾਗੇਦਾਰੀ ਦੀ ਲੋੜ ਹੈ। ਸਰਕਾਰ ਵਲੋਂ ਕਰੋਨਾ ਮਹਾਂਮਾਰੀ ਵਿਰੁੱਧ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ ਜਿਸ ਦਾ ਦੂਸਰਾ ਫੇਸ ਸ਼ੁਰੂ ਹੋ ਚੁੱਕਿਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ 50 ਸਾਲ ਤੋਂ ਉਪਰ ਵਾਲੇ ਵਿਅਕਤੀ ਤੇ ਉਸ ਤੋਂ ਬਾਅਦ 50 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਟੀਕਾਕਰਨ ਲਈ ਜਲਦੀ ਤੋਂ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਟੀਕਾਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

          ਸਿਹਤ ਸੁਪਰਵਾਈਜ਼ਰ ਮਲਕੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਦੀ ਵੈਕਸੀਨੇਸ਼ਨ ਸਬੰਧੀ ਫੈਲ ਰਹੀਆਂ ਝੂਠੀਆਂ ਅਫਵਾਹਾਂ ਤੋਂ ਬਚਿਆ ਜਾਵੇ ਤੇ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ, ਸਮਾਜਿਕ ਦੂਰੀ ਬਣਾਈ ਰੱਖਣ ਤੋਂ ਇਲਾਵਾ ਸਾਨੂੰ ਸਮੇਂ-ਸਮੇਂ ’ਤੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨਾਂ ਵਲੋਂ ਬੱਚਿਆਂ ਦਾ ਜਾਨਲੇਵਾ ਬੀਮਾਰੀਆਂ ਤੋਂ ਸੰਪੂਰਨ ਟੀਕਾਕਰਨ ਕਰਵਾਉਣ ਅਤੇ ਪੋਸ਼ਟਿਕ ਆਹਾਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

          ਇਸ ਮੌਕੇ ਏ.ਐਨ.ਐਮ. ਊਸ਼ਾ ਰਾਣੀ, ਆਸ਼ਾ ਵਰਕਰਾਂ ਤੋਂ ਇਲਾਵਾ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans