Menu

ਨਿਊਯਾਰਕ ਵਿੱਚ ਗੈਸ ਧਮਾਕੇ ਨਾਲ ਹੋਏ 9 ਜ਼ਖਮੀ, 2 ਬੱਚਿਆਂ ਦੀ ਹਾਲਤ ਗੰਭੀਰ

ਫਰਿਜ਼ਨੋ (ਕੈਲੀਫੋਰਨੀਆ), 19 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਨਿਊਯਾਰਕ ਦੇ ਇੱਕ ਅਪਾਰਟਮੈਂਟ ਵਿੱਚ ਵੀਰਵਾਰ ਦੇ ਦਿਨ ਹੋਏ ਜ਼ਬਰਦਸਤ ਗੈਸ ਧਮਾਕੇ ਵਿੱਚ 9 ਲੋਕਾਂ ਦੇ ਜਖਮੀ ਹੋਣ ਦੀ ਘਟਨਾ ਵਾਪਰੀ ਹੈ। ਇਸ ਹਾਦਸੇ ਸੰਬੰਧੀ ਪੁਲਿਸ ਅਤੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਊਯਾਰਕ ਦੇ ਬ੍ਰੋਂਕਸ ‘ਚ ਇੱਕ ਅਪਾਰਟਮੈਂਟ ਵਿੱਚ ਹੋਏ  ਗੈਸ ਧਮਾਕੇ ਵਿੱਚ 9 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਬੱਚੇ ਗੰਭੀਰ ਹਾਲਤ ਵਿੱਚ ਹਨ।ਪੁਲਿਸ ਅਨੁਸਾਰ ਜ਼ਖਮੀ ਹੋਏ  ਨੌਂ ਲੋਕਾਂ ਵਿੱਚੋਂ ਛੇ ਬੱਚੇ ਹਨ, ਜਿਹਨਾਂ ਵਿੱਚੋਂ ਸਭ  ਤੋਂ ਛੋਟੇ ਦੀ ਉਮਰ 5 ਸਾਲ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਹ ਧਮਾਕਾ ਬ੍ਰੋਂਕਸ ਦੇ ਇੱਕ ਅਪਾਰਟਮੈਂਟ ਦੀ ਦੂਸਰੀ ਮੰਜ਼ਲ ‘ਤੇ ਹੋਇਆ ਜੋ ਕਿ ਇੰਨਾ ਜ਼ਬਰਦਸਤ ਸੀ ਕਿ ਘਰ ਦਾ ਦਰਵਾਜ਼ਾ ਕੁੱਝ ਦੂਰੀ ਤੱਕ ਉੱਡ ਕੇ ਦਰੱਖਤ ਉੱਤੇ ਜਾ ਡਿੱਗਿਆ।ਨਿਊਯਾਰਕ ਫਾਇਰ ਵਿਭਾਗ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਦੇ ਤਿੰਨ ਮਿੰਟਾਂ ਵਿੱਚ ਸਹਾਇਤਾ ਯੂਨਿਟਾਂ ਘਟਨਾ ਸਥਾਨ ‘ਤੇ ਪਹੁੰਚੀਆਂ ,ਜਿੱਥੇ ਕਿ ਗੈਸ ਧਮਾਕੇ ਨੇ ਕਾਫੀ ਨੁਕਸਾਨ ਕੀਤਾ ਸੀ।ਵਿਭਾਗ ਦੇ ਕਰਮਚਾਰੀਆਂ ਨੇ ਕਾਰਵਾਈ ਕਰਦਿਆਂ ਜਖਮੀਆਂ ਨੂੰ ਬਾਹਰ ਕੱਢਿਆ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans