Menu

ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਕੈਟਲ ਪੌਂਡ ਫਾਜ਼ਿਲਕਾ ਵਿੱਚ ਲਗਾਇਆ ਗਿਆ ਗਊਧਨ ਭਲਾਈ ਕੈੰਪ

ਫਾਜ਼ਿਲਕਾ,22 ਫਰਵਰੀ(ਰਿਤਿਸ਼) – ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਪਸ਼ੂ ਪਾਲਣ ਵਿਭਾਗ ਨੇ ਸਰਕਾਰੀ ਕੈਟਲ ਪੌਂਡ ਸਲੇਮਸ਼ਾਹ ਵਿੱਚ ਪਸ਼ੂ ਭਲਾਈ ਕੈਂਪ ਲਗਾਇਆ  । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਟਲ ਪੌਂਡ ਦੇ ਕੇਅਰ ਟੇਕਰ ਸੋਨੂ ਕੁਮਾਰ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸਚਿਨ ਸ਼ਰਮਾ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਡਾਕਟਰ ਪ੍ਰੀਤੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਜ਼ਿਲਾ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿੱਚ ਚੱਲ ਰਹੇ ਕੈਟਲ ਪੌਂਡ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾਕਟਰ ਨਰਿੰਦਰਪਾਲ ਸਿੰਘ ਗਿੱਲ ਦੀ ਅਗੁਵਾਈ ਵਿੱਚ ਗਊਧਨ ਭਲਾਈ ਕੈੰਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪਸ਼ੂ ਪਾਲਣ ਵਿਭਾਗ ਤੋਂ ਪਹੁੰਚੇ ਡਾਕਟਰ ਨਿਪੁੰਨ ਖੁੰਗਰ ਅਤੇ ਡਾਕਟਰ ਰਾਘਵ ਗਾਂਧੀ ਨੇ ਕੈਟਲ ਪੌਂਡ ਦੇ ਵਿੱਚ ਬਿਮਾਰ ਗਊਵੰਸ਼ ਦਾ ਇਲਾਜ ਕੀਤਾ ਅਤੇ ਦਵਾਈਆਂ ਤੇ ਟਾਨਿਕ ਵੀ ਦਿਤੀ । ਹੋਰ  ਜਾਣਕਾਰੀ ਦਿੰਦਿਆਂ ਦਾ ਡਾ. ਨਰਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵਲੋਂ ਪੰਜਾਬ  ਵਿੱਚ ਬੇਸਹਾਰਾ ਗਊਵੰਸ਼ ਲਈ ਗਊਧਨ ਭਲਾਈ ਕੈੰਪ ਲਗਾਏ ਜਾ ਰਹੇ ਹਨ । ਜਿਸ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵਲੋਂ ਗਊਸ਼ਾਲਾਵਾਂ ਵਿੱਚ ਪਹੁੰਚ ਕੇ ਬਿਮਾਰ ਗਊਵੰਸ਼ ਦਾ ਇਲਾਜ ਕੀਤਾ ਜਾ ਰਿਹਾ ਹੈ ਨਾਲ ਜੀ ਉਨ੍ਹਾਂ ਨੂੰ ਦਵਾਈਆਂ ਤੇ ਟਾਨਿਕ ਵੀ  ਦਿਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾਂ ਜੀ ਵਲੋਂ ਸਮੇਂ ਸਮੇ ਤੇ ਪੰਜਾਬ ਦੀ  ਗਊਸ਼ਾਲਾਵਾਂ ਵਿੱਚ ਪਹੁੰਚ ਕੇ ਉਨ੍ਹਾਂ ਦੀ ਸਮੱਸਿਆ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਕਿ ਬੇਸਹਾਰਾ ਗਊਵੰਸ਼ ਲਈ ਗਊਸ਼ਾਲਾਵਾਂ ਵਿੱਚ ਸੁਧਾਰ ਲਿਆਂਦਾ ਜਾਵੇ। ਇਸ ਮੌਕੇ ਤੇ ਚੰਦਰ ਪ੍ਰਕਾਸ਼,ਮਨੋਹਰ ਸਿੰਘ, ਮੋਹਨ ਲਾਲ, ਲੇਖ ਸਿੰਘ ਮੌਜੂਦ   ਸਨ ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans