Menu

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਵਿਖੇ ਕਰੀਅਰ ਕੌਂਸਲਿੰਗ ਦਾ ਇਕ ਰੋਜ਼ਾ ਸੈਮੀਨਾਰ ਸੰਪੰਨ

ਫਾਜ਼ਿਲਕਾ, 23 ਫਰਵਰੀ (ਰਿਤਿਸ਼) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਾਜ਼ਿਲਕਾ ਡਾ. ਤ੍ਰਿਲੋਚਨ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁੁੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਫਾਰ ਗਰਲਜ਼ ਤਹਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਵੋਕੇਸ਼ਨਲ ਕਮ ਗਾਈਡੈਂਸ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਬਡੀ ਗਰੁੱਪ ਵਿਜੈਪਾਲ ਬਤੌਰ ਕੌਂਸਲਰ ਵਜੋਂ ਹਾਜ਼ਰ ਹੋਏ।
ਇਸ ਦੌਰਾਨ ਵਿਜੈਪਾਲ ਨੇ ਸੈਮੀਨਾਰ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿਚ ਪੜ੍ਹਦੀਆਂ ਲੜਕੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੀਤੇ ਜਾਣ ਵਾਲੇ ਸੰਭਵ ਕੋਰਸਾਂ ਬਾਰੇ ਅਤੇ ਵੱਖ ਵੱਖ ਵਿਭਾਗਾਂ ਵਿੱਚ ਨੌਕਰੀ ਹਾਸਲ ਕਰਨ  ਬਾਰੇ ਜਾਣਕਾਰੀ ਦਿੱਤੀ।
ਗੁਰਛਿੰਦਰ ਪਾਲ ਸਿੰਘ ਨੇ ਸਕੂਲਾਂ ਵਿੱਚ ਚੱਲ ਰਹੇ ਵੋਕੇਸ਼ਨਲ ਦੇ ਵੱਖ ਵੱਖ ਕੋਰਸਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿਹਾ ਕਿ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਸਵੈ-ਰੁੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ।ਇਸ ਸੈਮੀਨਾਰ ਵਿਚ ਪ੍ਰਿੰਸੀਪਲ ਸੁਭਾਸ਼ ਨਰੂਲਾ ਵੱਲੋਂ ਸਕੂਲ ਸਿੱਖਿਆ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਪ੍ਰੋਗਰਾਮ ਵਿਚ ਸੁਬੇਗ ਸਿੰਘ ਐੱਸ ਐੱਮ ਸੀ ਮੈਂਬਰ ਨੇ ਸਕੂਲਾਂ ਵਿੱਚ ਦਿਨੋਂ ਦਿਨ ਘੱਟ ਰਹੀ ਕੁੜੀਆਂ ਦੀ ਗਿਣਤੀ ਬਾਰੇ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਸਿੱਖਿਆ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਲੜਕੀਆਂ ਨੂੰ ਅੱਗੇ ਵਧਣ ਲਈ ਹੋਰ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਵਿਚ ਰਮੇਸ਼ ਕੁਮਾਰ ਚੇਅਰਮੈਨ ਐਸਐਮਸੀ, ਸਕੂਲ ਗਾਈਡੈਂਸ ਕੌਂਸਲਰ ਸੁਰੇਸ਼ ਕੁਮਾਰ, ਵਿਦਿਆਰਥੀਆਂ ਦੇ ਮਾਤਾ ਪਿਤਾ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In