Menu

ਭਾਕਿਯੂ (ਏਕਤਾ ਉਗਰਾਹਾਂ) ਵੱਲੋ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਦੇ ਅਹਿਦ ਨਾਲ ਥਾਂ ਥਾਂ ਮਨਾਇਆ ਚਾਚਾ ਅਜੀਤ ਸਿੰਘ ਦਾ 140ਵਾਂ ਜਨਮ ਦਿਵਸ

ਚੰਡੀਗੜ੍ਹ23 ਫਰਵਰੀ – ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਟਿਕਰੀ ਬਾਰਡਰ ਦਿੱਲੀ ਤੋਂ ਇਲਾਵਾ ਪੰਜਾਬ ਵਿੱਚ 42 ਪੱਕੇ ਧਰਨਿਆਂ ਸਮੇਤ 47 ਥਾਂਵਾਂ ‘ਤੇ ਜੁਝਾਰੂ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕਰਨ ਦਾ ਅਹਿਦ ਲਿਆ ਗਿਆ।ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਏ ਗਏ ਇਸ ਜਨਮ ਦਿਹਾੜੇ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਗਰੇਜ਼ ਸਾਮਰਾਜ ਵਿਰੁੱਧ ਕਿਸਾਨੀ ਹੱਕਾਂ ਲਈ ਉਮਰ ਭਰ ਜੂਝਣ ਵਾਲੇ ਇਸ ਕਿਸਾਨ ਆਗੂ ਦੀ ਫੋਟੋ ਨੂੰ ਸਿਜਦਾ ਕਰਦਿਆਂ ਮੋਮਬੱਤੀਆਂ ਜਗਾ ਕੇ ਅਤੇ ਹਾਜ਼ਰ ਲੋਕਾਂ ਦਾ ਮੂੰਹ ਮਿੱਠਾ ਕਰਵਾ ਕੇ ਉਸਦੀ ਸੋਚ ‘ਤੇ ਪਹਿਰਾ ਦੇਣ ਦੇ ਜ਼ੋਰਦਾਰ ਨਾਹਰਿਆਂ ਨਾਲ ਜਨਮ ਦਿਨ ਦੀਆਂ ਮੁਬਾਰਕਾਂ ਭੇਟ ਕਰਦਿਆਂ 27 ਫਰਵਰੀ ਨੂੰ ਦਿੱਲੀ ਮੋਰਚੇ ਨੂੰ ਹੋਰ ਤਕੜਾਈ ਦੇਣ ਲਈ ਵਹੀਰਾਂ ਘੱਤ ਕੇ ਦਿੱਲੀ ਪਹੁੰਚਣ ਦੇ ਐਲਾਨ ਕੀਤੇ ਗਏ। ਸ੍ਰੀ ਕੋਕਰੀ ਕਲਾਂ ਨੇ ਦੱਸਿਆ ਕਿ 27 ਫਰਵਰੀ ਦੇ ਵਿਸ਼ਾਲ ਇਕੱਠ ਭਗਤ ਰਵਿਦਾਸ ਦੇ ਜਨਮ ਦਿਹਾੜੇ ਤੇ ਕੌਮੀ ਮੁਕਤੀ ਲਹਿਰ ਦੇ ਸ਼ਹੀਦ ਚੰਦਰ ਸ਼ੇਖ਼ਰ ਅਜ਼ਾਦ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਥਾਂ ਥਾਂ ਕਿਸਾਨਾਂ ਮਜਦੂਰਾਂ ਔਰਤਾਂ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠਾਂ ਨੂੰ ਪੰਜਾਬ ‘ਚ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਜਨਕ ਸਿੰਘ ਭੁਟਾਲ,ਹਰਦੀਪ ਸਿੰਘ ਟੱਲੇਵਾਲ,ਜਗਤਾਰ ਸਿੰਘ ਕਾਲਾਝਾੜ,ਚਮਕੌਰ ਸਿੰਘ ਨੈਣੇਵਾਲ,ਸਰੋਜ ਕੁਮਾਰੀ ਦਿਆਲਪੁਰਾ, ਹਰਪ੍ਰੀਤ ਕੌਰ ਜੇਠੂਕੇ, ਸੁਖਜੀਤ ਸਿੰਘ ਕੋਠਾਗੁਰੂ,ਸੁਨੀਲ ਕੁਮਾਰ ਭੋਡੀਪੁਰਾ ਸਮੇਤ ਸਮੂਹ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਵੱਲੋਂ ਚਾਚਾ ਅਜੀਤ ਸਿੰਘ ਦੁਆਰਾ ‘ਪਗੜੀ ਸੰਭਾਲ ਜੱਟਾ’ ਵਜੋਂ ਮਸ਼ਹੂਰ ਹੋਈ ਕਿਸਾਨ ਲਹਿਰ ਦੀ ਧੜੱਲੇ ਨਾਲ ਅਗਵਾਈ ਕਰਦਿਆਂ ਮੌਕੇ ਦੀ ਸਾਮਰਾਜੀ ਹਕੂਮਤ ਵੱਲੋਂ ਮੜ੍ਹੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਲੇ ਇਤਿਹਾਸਕ ਸੰਘਰਸ਼ ਦੀ ਜੈ-ਜੈਕਾਰ ਕੀਤੀ ਗਈ। ਸਾਮਰਾਜੀ ਗੁਲਾਮੀ ਤੋਂ ਮੁਕਤੀ ਖਾਤਰ ਸੰਘਰਸ਼ ਵਿੱਚ ਜੇਲ੍ਹਾਂ ਦੇ ਤਸੀਹੇ ਅਤੇ ਵਿਦੇਸ਼ੀਂ ਪਰਵਾਸ ਝੱਲਦਿਆਂ ਉਮਰ ਭਰ ਡਟੇ ਰਹਿਣ ਦੀ ਚਾਚਾ ਅਜੀਤ ਸਿੰਘ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਮੌਜੂਦਾ ਸਾਮਰਾਜ-ਭਗਤ ਮੋਦੀ ਭਾਜਪਾ ਹਕੂਮਤ ਵੱਲੋਂ ਮੜ੍ਹੇ ਜਾ ਰਹੇ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਲੇ ਸੰਘਰਸ਼ ਵਿੱਚ ਜੀਅ-ਜਾਨ ਨਾਲ ਕੁੱਦਣ ਦਾ ਅਹਿਦ ਕੀਤਾ ਗਿਆ। ਪਗੜੀ ਸੰਭਾਲ ਲਹਿਰ ਦੀ ਫੈਸਲਾਕੁੰਨ ਤਾਕਤ ਦਾ ਧੁਰਾ ਬਣਦੀ ਜਾਤਪਾਤ ਰਹਿਤ ਧਰਮ ਨਿਰਲੇਪ ਨੀਤੀ ਉੱਤੇ ਮੌਜੂਦਾ ਘੋਲ਼ ਵਿੱਚ ਡਟ ਕੇ ਪਹਿਰਾ ਦੇਣ ਦਾ ਪ੍ਰਣ ਦੁਹਰਾਇਆ ਗਿਆ। ਮਜ਼ਦੂਰਾਂ ਕਿਸਾਨਾਂ ਦੀ ਇਕਜੁੱਟਤਾ ਨੂੰ ਹੋਰ ਮਜਬੂਤ ਕਰਨ ‘ਤੇ ਜੋਰ ਦਿੱਤਾ ਗਿਆ। ਤਿੰਨੇ ਕਾਲੇ ਖੇਤੀ ਕਾਨੂੰਨਾਂ ਤੋਂ ਇਲਾਵਾ ਬਿਜਲੀ ਸੋਧ ਬਿੱਲ2020 ਅਤੇ ਪਰਾਲ਼ੀ ਆਰਡੀਨੈਂਸ ਰੱਦ ਕਰਨ; ਸਰਵਜਨਿਕ ਜਨਤਕ ਵੰਡ ਪ੍ਰਣਾਲੀ ਪੂਰੇ ਮੁਲਕ ‘ਚ ਲਾਗੂ ਕਰਨ; ਸਾਰੇ ਸੰਘਰਸ਼ਸ਼ੀਲ ਕਿਸਾਨਾਂ ‘ਤੇ ਮੜ੍ਹੇ ਝੂਠੇ ਦੇਸ਼ਧ੍ਰੋਹੀ ਦੇ ਕੇਸ ਰੱਦ ਕਰ ਕੇ ਜੇਲ੍ਹੀਂ ਡੱਕੇ ਸਾਰੇ ਕਿਸਾਨ ਰਿਹਾਅ ਕਰਨ ਤੇ ਉਨ੍ਹਾਂ ਦੇ ਟ੍ਰੈਕਟਰ/ਵਹੀਕਲ ਵਾਪਸ ਕਰਨ; 26 ਜਨਵਰੀ ਮੌਕੇ ਘੜੀ ਗਈ ਲਾਲ ਕਿਲ੍ਹਾ ਸਰਕਾਰੀ ਸਾਜਸ਼ ਦੌਰਾਨ ਦਿੱਲੀ ਪੁਲਸ ਦੁਆਰਾ ਸ਼ਹੀਦ ਕੀਤੇ ਯੂ ਪੀ ਦੇ ਨਵਰੀਤ ਸਿੰਘ ਸਮੇਤ ਘੋਲ਼ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਕਿਸਾਨ ਘੋਲ਼ ਦੀ ਹਿਮਾਇਤ ਬਦਲੇ ਜੇਲ੍ਹੀਂ ਡੱਕੀਆਂ ਔਰਤਾਂ ਨੌਦੀਪ ਤੇ ਦਿਸ਼ਾ ਰਵੀ ਸਮੇਤ ਸਾਰੇ ਬੁਧੀਜੀਵੀਆਂ ਨੂੰ ਰਿਹਾਅ ਕਰਨ ਵਰਗੀਆਂ ਭਖਦੀਆਂ ਮੰਗਾਂ ਉੱਤੇ ਵਿਸ਼ੇਸ਼ ਜੋਰ ਦਿੱਤਾ ਗਿਆ। ਚੱਲ ਰਹੇ ਸੰਘਰਸ਼ ਦੇ ਅਗਲੇ ਪੜਾਅ ‘ਤੇ 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਦਿੱਲੀ ਟਿਕਰੀ ਬਾਰਡਰ ਧਰਨੇ ਵਿੱਚ ਔਰਤਾਂ ਦੀ ਜੋਰਦਾਰ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39874 posts
  • 0 comments
  • 0 fans