Menu

ਨਿਊਯਾਰਕ ਦੇ ਇੱਕ ਕੂੜਾਦਾਨ ਵਿੱਚੋਂ ਮਿਲੀ ਨਵਜੰਮੇ ਬੱਚੇ ਦੀ ਮ੍ਰਿਤਕ ਦੇਹ

ਫਰਿਜ਼ਨੋ (ਕੈਲੀਫੋਰਨੀਆ), 23 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਨਿਊਯਾਰਕ ਦੇ ਬਰੁਕਲਿਨ ਵਿੱਚ ਇੱਕ ਕੂੜਾਦਾਨ ਵਿੱਚੋਂ ਨਵਜੰਮੇ ਬੱਚੇ ਦੀ ਲਾਸ਼ ਬਰਾਮਦ ਹੋਈ ਹੈ। ਜਿਸਦੇ ਸੰਬੰਧ ਵਿੱਚ ਇਸ ਮੌਤ ਨੂੰ ਇੱਕ ਹੱਤਿਆ ਦੇ ਰੂਪ ਵਿੱਚ ਮੰਨਿਆ ਗਿਆ ਹੈ। ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀਆਂ ਅਨੁਸਾਰ ਬੱਚੇ ਦੀ  ਮਾਂ ਜਾਹਿਮਿਕਾ ਸਮਾਲ (27) ‘ਤੇ ਇਸ ਸੰਬੰਧੀ ਪਹਿਲਾਂ ਹੀ ਲਾਪਰਵਾਹੀ ਅਤੇ ਬੱਚੇ ਲਈ ਨੁਕਸਾਨਦੇਹ ਢੰਗ ਨਾਲ ਪੇਸ਼ ਆਉਣ ਦੇ ਦੋਸ਼ ਲਗਾਏ ਗਏ ਹਨ ਜਦਕਿ ਇਹ ਮਹਿਲਾ ਹੁਣ ਅਪਗਰੇਡ ਕੀਤੇ ਹੋਏ ਦੋਸ਼ਾਂ ਦਾ ਸਾਹਮਣਾ ਕਰ ਸਕਦੀ ਹੈ। ਅਧਿਕਾਰੀਆਂ ਅਨੁਸਾਰ ਬੀਤੇ ਮੰਗਲਵਾਰ ਆਪਣੇ ਘਰ ਤੋਂ 911 ਨਾਲ ਗੱਲ ਕਰਨ ਦੌਰਾਨ ਉਹ ਮਾਨਸਿਕ ਤਣਾਅ ਵਿੱਚ ਸੀ । ਉਸਨੇ ਪੁਲਿਸ ਨੂੰ ਦੱਸਿਆ ਕਿ ਕਿਸੇ ਨੇ ਉਸ ਦੇ ਨਵਜੰਮੇ ਬੱਚੇ ਨੂੰ ਕੂੜੇਦਾਨ ਵਿੱਚ ਪਾ ਦਿੱਤਾ ਸੀ, ਜਿਸ ਕਾਰਨ ਪੁਲਿਸ ਦੁਆਰਾ ਉਸਦੀ ਤਲਾਸ਼ੀ ਲਈ ਗਈ ਸੀ। ਜਿਸ ਦੌਰਾਨ ਐਮਰਜੈਂਸੀ ਸਰਵਿਸ ਯੂਨਿਟ ਦੇ ਪੁਲਿਸ ਮੁਲਾਜ਼ਮਾਂ ਨੇ ਇੱਕ ਬਲਾਕ ਦੇ ਬਾਹਰ ਬਿਲਡਿੰਗ ਦੀ ਪਾਰਕਿੰਗ ਵਿੱਚ ਇੱਕ ਡੰਪਸਟਰ ਵਿੱਚ ਪਲਾਸਟਿਕ ਦੇ ਥੈਲੇ ਵਿੱਚ ਬੱਚੇ ਦੀ ਲਾਸ਼ ਬਰਾਮਦ ਕੀਤੀ ਸੀ। ਇਸ ਹੱਤਿਆ ਬਾਰੇ ਮੰਗਲਵਾਰ ਨੂੰ, ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮੈਡੀਕਲ ਜਾਂਚਕਰਤਾ ਨੇ ਬੱਚੇ ਦੀ ਮੌਤ ਨੂੰ ਹੱਤਿਆ ਦਾ ਰੂਪ ਦਿੱਤਾ ਹੈ, ਹਾਲਾਂਕਿ ਪੁਲਿਸ ਅਨੁਸਾਰ  ਬੱਚੇ ਨੂੰ ਮਾਰਿਆ  ਕਿਵੇਂ ਗਿਆ ਹੈ ,ਇਹ ਫਿਲਹਾਲ ਅਸਪੱਸ਼ਟ ਹੈ। ਇਸ ਘਟਨਾ ਦੀ ਪੁਲਿਸ ਦੁਆਰਾ ਜਾਂਚ ਕੀਤੀ ਜਾ ਰਹੀ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans