Menu

ਟੈਕਸਾਸ ਵਿੱਚ ਘਰ ਨੂੰ ਲੱਗੀ ਅੱਗ , ਬਜ਼ੁਰਗ ਮਹਿਲਾ ਸਮੇਤ ਹੋਈ ਤਿੰਨ ਬੱਚੀਆਂ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆ), 23 ਫਰਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਟੈਕਸਾਸ ਸੂਬੇ ਵਿੱਚ ਪਿਛਲੇ ਹਫਤੇ ਹਿਊਸਟਨ ਨੇੜੇ ਬਰਫੀਲੇ ਤੂਫਾਨ ਕਾਰਨ ਬੰਦ ਹੋਈ ਬਿਜਲੀ ਕਰਕੇ, ਘਰ ਨੂੰ ਗਰਮ ਰੱਖਣ ਦੀ ਕੋਸ਼ਿਸ਼ ਵਿੱਚ ਲੱਗੀ ਅੱਗ ਨੇ ਇੱਕ ਦਾਦੀ ਮਾਂ ਸਮੇਤ ਉਸਦੀਆਂ ਤਿੰਨ ਪੋਤੀਆਂ ਦੀ ਜਾਨ ਲੈ ਲਈ ਹੈ। ਇਸ ਦਰਦਨਾਕ ਘਟਨਾ ਦੇ ਸੰਬੰਧ ਵਿੱਚ ਸ਼ੂਗਰ ਲੈਂਡ ਸ਼ਹਿਰ ਦੇ ਬੁਲਾਰੇ ਡੱਗ ਐਡੋਲਫ਼  ਅਨੁਸਾਰ ਫਾਇਰ ਫਾਈਟਰਜ਼ 16 ਫਰਵਰੀ ਨੂੰ ਰਾਤ 2 ਵਜੇ ਦੇ ਕਰੀਬ ਇਸ ਐਮਰਜੈਂਸੀ ਦੀ ਸੂਚਨਾ ਮਿਲਣ  ਤੋਂ ਤੁਰੰਤ ਬਾਅਦ ਜੈਕੀ ਫਾਮ ਨਗਯੇਨ ਨਾਮਕ ਮਹਿਲਾ ਦੇ ਘਰ ਪਹੁੰਚੇ, ਜਿਸਨੂੰ ਕਿ ਅੱਗ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਸੀ। ਇਸ ਦੌਰਾਨ ਇਹ ਮਹਿਲਾ ਜਿਸ ਦੀਆਂ ਤਿੰਨ ਬੱਚੀਆਂ ਘਰ ਅੰਦਰ ਸਨ, ਨੂੰ ਘਰ ਅੰਦਰ ਜਾਣੋ ਰੋਕ ਕੇ ਰੱਖਿਆ ਗਿਆ। ਇਸ ਘਰ ਨੂੰ ਲੱਗੀ ਅੱਗ ਨੂੰ ਬੁਝਾਉਣ ਤੋਂ ਬਾਅਦ ਅੱਗ ਬੁਝਾਊ ਅਮਲੇ ਨੂੰ ਘਰ ਅੰਦਰੋਂ ਤਿੰਨ ਬੱਚਿਆਂ ਸਮੇਤ ਉਨ੍ਹਾਂ ਦੀ ਦਾਦੀ ਦੀਆਂ ਲਾਸ਼ਾਂ ਬਰਾਮਦ ਹੋਈਆਂ। ਇਸ ਹਾਦਸੇ ਸੰਬੰਧੀ ਐਡੋਲਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਫੀਲੇ ਮੌਸਮ ਦੌਰਾਨ ਇਹ ਘਰ ਬਿਜਲੀ ਤੋਂ ਬਿਨਾਂ ਰਹਿ ਰਿਹਾ ਸੀ ਅਤੇ  ਇਸ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਠੰਢ ਵਿੱਚ ਨਿੱਘੇ ਰਹਿਣ ਲਈ ਆਪਣੇ ਫਾਇਰ ਪਲੇਸ ਨੂੰ ਜਗਾਉਣ ਦੀ ਗੱਲ ਕੀਤੀ ਸੀ। ਹਾਲਾਂਕਿ,ਐਡੋਲਫ ਅਨੁਸਾਰ ਇਸਦੇ ਇਲਾਵਾ ਵੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਅਗਨੀਕਾਂਡ ਵਿੱਚ ਮਰਨ ਵਾਲੀਆਂ ਤਿੰਨ ਬੱਚੀਆਂ ਦੀ ਉਮਰ 11,8 ਅਤੇ 5 ਸਾਲ ਸੀ। ਇਸ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਗੋ ਫੰਡ ਮੀ ਰਾਹੀ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਗਈ ਸੀ ,ਜਿਸਦੇ ਤਹਿਤ ਸ਼ੁੱਕਰਵਾਰ ਸ਼ਾਮ ਤੱਕ ਹਜ਼ਾਰਾਂ ਡਾਲਰ ਇਕੱਠੇ ਕੀਤੇ ਗਏ ਅਤੇ ਇਸ ਸਹਾਇਤਾ ਲਈ ਬੱਚੀਆਂ ਦੀ ਮਾਂ ਨੇ ਦਾਨੀਆਂ ਦਾ ਧੰਨਵਾਦ ਕੀਤਾ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans