Menu

ਫਿਰੋਜ਼ਪੁਰ ਦੇ 5 ਬੇਰੁਜ਼ਗਾਰਾਂ ਨੂੰ ਬੱਸ ਪਰਮਿਟ ਦੇ ਕੇ ਕੀਤੀ ਸ਼ੁਰੂਆਤ, ਕੁੱਲ 343 ਬਿਨੈਕਾਰਾਂ ਨੂੰ ਦਿੱਤੇ ਜਾਣਗੇ ਪਰਮਿਟ

ਫਿਰੋਜ਼ਪੁਰ, 24 ਫ਼ਰਵਰੀ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) – ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ। ਇਹਨਾਂ ਦੀ ਲੜੀ ਤਹਿਤ ਹੀ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ ਨਾਲ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ 05 ਲਾਭਪਾਤਰੀਆਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੁੱਲ 343 ਬਿਨੈਕਾਰਾਂ ਨੂੰ ਪਰਮਿਟ ਦਿੱਤੇ ਜਾਣਗੇ।
        ਸੂਬਾ ਪੱਧਰੀ ਸਮਾਗਮ ਤਹਿਤ ਜਿੱਥੇ ਕਪੂਰਥਲਾ ਵਿਖੇ ਬਣਨ ਵਾਲੇ ਇੰਸਟੀਚਿਊਟ ਆਫ ਡਰਾਈਵਿੰਗ ਐਂਡ ਰਿਸਰਚ ਵੀਹਕਲ ਇੰਸਪੈਕਸ਼ਨ ਐਂਡ ਸਰਟੀਫੀਕੇਸ਼ਨ ਸੈਂਟਰ ਦਾ ਨੀਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਰੱਖਿਆ, ਓਥੇ ਸੂਬਾ ਪੱਧਰ ਉਤੇ ਕਰੀਬ 03 ਹਜ਼ਾਰ ਨੌਜਵਾਨਾਂ ਨੂੰ ਮਿੰਨੀ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ।
 ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੰਮ ਕਾਜ ਨੂੰ ਪੂਰਨ ਰੂਪ ਵਿੱਚ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਪਹਿਲਾਂ ਗੱਡੀਆਂ ਦੇ ਨੰਬਰ ਖਾਸ ਕਰ ਕੇ ਫੈਂਸੀ ਨੰਬਰਾਂ ਦੇ ਲੈਣ ਦੀ ਪ੍ਰਕਿਰਿਆ ਬਹੁਤ ਲੰਮੀ ਸੀ ਪਰ ਹੁਣ ਇਹ ਪ੍ਰਕਿਰਿਆ ਬਹੁਤ ਸਰਲ ਬਣਾਈ ਗਈ ਹੈ। ਇਸੇ ਤਰ੍ਹਾਂ ਲਾਇਸੈਂਸ ਬਨਾਉਣ ਸਬੰਧੀ ਤੇ ਹੋਰ ਕੰਮਾਂ ਨੂੰ ਆਨਲਾਈਨ ਕਰ ਕੇ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ ਤੇ ਇਹ ਗੱਲ ਇਸ ਤੋਂ ਸਾਫ਼ ਹੋ ਗਈ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰਾਂ ਨੂੰ ਬੱਸਾਂ ਦਾ ਪਰਮਿਟ ਦਿੱਤੇ ਗਏ ਹਨ ਨਾ ਕੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਪਰਮਿਟ ਦਿੱਤੇ ਗਏ ਹਨ ਤੇ ਅੱਗੇ ਹੋਰ ਵੀ ਨੌਜਵਾਨਾਂ ਨੂੰ ਪਰਮਿਟ ਦੇ ਕੇ ਆਪਣੇ ਪੈਰਾਂ ‘ ਤੇ ਖੜ੍ਹੇ ਹੋਣ ਦਾ ਮੌਕਾ ਦਿੱਤਾ ਜਾਵੇਗਾ।ਪਰਮਿਟ ਹਾਸਲ ਕਰਨ ਵਾਲੇ ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ਆਰ ਟੀ ਏ ਪ੍ਰਦੀਪ ਸਿੰਘ ਢਿੱਲੋਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In