Menu

ਫਾਜ਼ਿਲਕਾ : ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ

ਫਾਜ਼ਿਲਕਾ, 25 ਫਰਵਰੀ (ਰਿਤਿਸ਼) – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਇਕ ਬੈਠਕ ਕੀਤੀ। ਇਸ ਬੈਠਕ ਵਿਚ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਕਿਸਾਨਾਂ ਵੱਲੋਂ ਤਾਰੋਂ ਪਾਰ ਅਤੇ ਤਾਰ ਦੇ ਨਜਦੀਕ ਦੇ 200 ਮੀਟਰ ਖੇਤਰ ਵਿਚ ਖੇਤੀ ਕਰਨ ਵਿਚ ਆ ਰਹੀਆਂ ਮੁਸਕਿਲਾਂ ਸਬੰਧੀ ਆਪਣੀ ਗੱਲ ਰੱਖੀ ਗਈ। ਜਿਸ ਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਮੁਸਕਿਲ ਦੇ ਹੱਲ ਲਈ ਬੀਐਸਐਫ ਦੇ ਅਧਿਕਾਰੀਆਂ ਨਾਲ ਗਲ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਆਵੇ। ਉਨਾਂ ਨੇ ਕਿਹਾ ਕਿ ਰਾਤ ਸਮੇਂ ਪਾਣੀ ਲਗਾਉਣ ਮੌਕੇ ਕਿਸਾਨਾਂ ਦੀ ਮੁਸਕਿਲ ਦਾ ਬੀਐਸਐਫ ਵੱਲੋਂ ਹੱਲ ਕਰ ਦਿੱਤਾ ਜਾਵੇਗਾ।
ਇਸ ਤੋਂ ਬਿਨਾਂ ਕਿਸਾਨਾਂ ਵੱਲੋਂ ਮੰਮੂ ਖੇੜਾ ਅਤੇ ਆਸਪਾਸ ਦੇ ਪਿੰਡਾਂ ਵਿਚ ਸੇਮ ਦੀ ਸਮੱਸਿਆ ਬਾਰੇ ਡਿਪਟੀ ਕਮਿਸ਼ਨਰ ਨੂੰੂ ਦੱਸਿਆ ਗਿਆ ਜਿਸ ਤੇ ਉਨਾਂ ਨੇ ਤੁਰੰਤ ਹੀ ਡ੍ਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨਾਲ ਮੌਕੇ ਤੇ ਜਾ ਕੇ ਯੋਗ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨਾਂ ਨੇ ਮਾਲ ਵਿਭਾਗ ਦੇ ਪਟਵਾਰੀ ਅਤੇ ਕਾਨੂੰਗੋ ਨੂੰ ਵੀ ਇਸ ਸਬੰਧੀ ਰਿਪੋਰਟ ਭੇਜਣ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਉਨਾਂ ਦੀਆਂ ਸਾਰੀਆਂ ਮੰਗਾਂ ਦਾ ਤਰਜੀਹੀ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਨਹਿਰ ਸਬੰਧੀ ਉਹ ਆਪਣੀ ਮੰਗ ਲਿਖਤੀ ਤੌਰ ਤੇ ਭੇਜਣ ਤਾਂ ਉਸਤੇ ਵੀ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮੁਹਈਆ ਕਰਵਾਇਆ ਜਾਵੇਗਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans