Menu

ਬਠਿੰਡਾ : ਐਚ.ਪੀ.ਸੀ.ਐਲ ਨੇ ਆਫਤ ਪ੍ਰਬੰਧਨ ਸਬੰਧੀ ਕਰਵਾਈ ਮਾਕ ਡਰਿਲ

ਬਠਿੰਡਾ, 25 ਫਰਵਰੀ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸਨ ਲਿਮਟਿਡ (ਐਚ.ਪੀ.ਸੀ.ਐਲ) ਰਾਮਾ ਮੰਡੀ ਵੱਲੋਂ ਜ਼ਿਲਾ ਅਧਿਕਾਰੀਆਂ ਦੇ ਨਾਲ ਮਿਲ ਕੇ ਆਫਤ ਪ੍ਰਬੰਧਨ ਮਾਕ ਡਰਿਲ ਡੀ.ਐਸ.ਪੀ ਤਲਵੰਡੀ ਸਾਬੋ ਸ੍ਰੀ ਮਨੋਜ ਗੋਰਸੀ ਦੀ ਅਗਵਾਈ ਵਿੱਚ ਕਰਵਾਈ ਗਈ।
ਇਸ ਮੌਕੇ ਤਹਿਸੀਲਦਾਰ ਤਲਵੰਡੀ ਸਾਬੋ ਸ੍ਰੀ ਪਵਨ ਗੁਲਾਟੀ, ਐਨਡੀਆਰਐਫ ਦੇ ਚੇਰਨਗੈਂਬੋ, ਐਚ.ਪੀ.ਸੀ.ਐਲ ਦੇ ਮੇਨੈਜਰ ਸ੍ਰੀ ਚੁੰਨੀ ਅਮੋਸ,  ਸਹਾਇਕ ਪ੍ਰਬੰਧਕ ਸ੍ਰੀ  ਜੀਤੇਂਦਰ ਕੁਮਾਰ, ਸਹਾਇਕ ਮੈਨੇਜਰ ਸ੍ਰੀ ਅਨੁਕੁਸ ਗੁਪਤਾ,  ਸ੍ਰੀ ਸੁਧੀ ਪ੍ਰਕਾਸ ਮੀਨਾ ਆਦਿ ਅਧਿਕਾਰੀਆਂ ਤੋਂ ਇਲਾਵਾ ਪਿੰਡ ਨਸੀਬਪੁਰਾ ਦੀ ਸਰਪੰਚ ਸ੍ਰੀਮਤੀ ਨਿਰਮਲਾ ਦੇਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਐਚ.ਪੀ.ਸੀ.ਐਲ ਪਾਈਪ ਲਾਈਨ ਰਾਮਾ ਮੰਡੀ ਦੇ ਮੁੱਖ ਸਟੇਸਨ ਪ੍ਰਬੰਧਕ  ਸ੍ਰੀ ਅਖਲਾਕ ਅਹਿਮਦ ਨੇ ਕਿਹਾ ਕਿ ਇਹ ਪਾਈਪ ਲਾਈਨ ਇੱਕ ਰਾਸ਼ਟਰੀ ਸੰਪਤੀ ਹੈ।  ਇਸਦੀ ਸੁਰੱਖਿਆ ਲਈ ਜ਼ਿਲਾ ਪੱਧਰ ਤੇ ਅਜਿਹੇ ਅਭਿਆਸ ਕੀਤੇ ਜਾਣੇ ਲਾਜਮੀ ਹਨ।  ਉਨਾਂ ਇਹ ਵੀ ਦੱਸਿਆ ਕਿ ਤੇਲ ਪਾਈਪ ਲਾਈਨ ਬਹੁਤ ਹੀ ਜਲਣਸ਼ੀਲ ਪੈਟਰੋਲੀਅਮ ਪਦਾਰਥਾਂ ਨੂੰ ਸੁਰੱਖਿਅਤ ਰੂਪ ਵਿੱਚ ਸਪਲਾਈ ਕਰਦੀ ਹੈ। ਮੁੱਖ ਸਟੇਸਨ ਪ੍ਰੰਬਧਕ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੁਆਰਾ ਪਾਈਪ ਲਾਈਨ ਨਾਲ ਛੇੜਛਾੜ ਕਰਨ ਨਾਲ ਜਾਨੀ  ਅਤੇ ਮਾਲੀ ਨੁਕਸਾਨ ਹੋ ਸਕਦਾ ਹੈ।
ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਫਤ ਪ੍ਰਬੰਧਨ ਅਭਿਆਸ  ਨਾਲ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਅਤੇ ਮਿਨਰਲ ਪਾਈਪ ਲਾਈਨ ਐਕਟ ਤਹਿਤ ਜੇਕਰ ਕੋਈ ਵਿਅਕਤੀ ਇਸ ਨਾਲ ਛੇੜ-ਛਾੜ ਕਰਦਾ ਹੈ ਤਾਂ ਉਸ ਨੂੰ ਉਮਰ ਕੈਦ ਅਤੇ ਮੌਤ ਦੀ ਸਜ਼ਾ ਵੀ ਹੋ ਸਕਦੀ ਹੈ। ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਪਾਈਪ ਲਾਈਨ ਦੇ ਖੇਤਰ ਵਿੱਚ ਕੋਈ ਸ਼ੱਕੀ ਗਤੀ ਵਿਧੀ ਦਾ ਪਤਾ ਚੱਲਦਾ ਹੈ ਤਾਂ ਐਚ.ਪੀ.ਸੀ.ਐਲ ਦੇ ਟੋਲ ਫਰੀ ਨੰਬਰ 1800-180-1276 ਤੇ ਸੰਪਰਕ ਕੀਤਾ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans