Menu

ਸ਼ਨੀਵਾਰ ਤੇ ਐਤਵਾਰ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਦਫ਼ਤਰ ਖੁੱਲੇ ਰਹਿਣਗੇ

ਫਾਜ਼ਿਲਕਾ, 26 ਫਰਵਰੀ (ਰਿਤਿਸ਼) – ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਜ਼ਿਲੇ ਦੇ ਸਾਰੇ ਸੇਵਾ ਕੇਂਦਰ, ਕਾਮਨ ਸਰਵਿਸ ਕੇਂਦਰ ਅਤੇ ਮਾਰਕਿਟ ਕਮੇਟੀਆਂ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਦਫ਼ਤਰ ਖੁੱਲੇ ਰਹਿਣਗੇ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦੇ ਕਾਰਡ ਬਣਾਉਣ ਵਿਚ ਫਾਜ਼ਿਲਕਾ ਜ਼ਿਲੇ ਪੂਰੇ ਪੰਜਾਬ ਤੋਂ ਪਹਿਲੇ ਨੰਬਰ ਤੇ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 287212 ਲੋਕਾਂ ਦੇ ਕਾਰਡ ਬਣ ਚੁੱਕੇ ਹਨ। ਉਨਾਂ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ 28 ਫਰਵਰੀ ਤੱਕ ਸਾਰੇ ਕਾਰਡ ਬਣਾਉਣ ਲਈ ਇਕ ਵਿਸੇਸ ਮੁਹਿੰਮ ਆਰੰਭ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਅਪੀਲ ਹੈ ਕਿ ਉਹ ਬਿਨਾਂ ਦੇਰੀ ਆਪਣੇ ਕਾਰਡ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਜਾਂ ਮਾਰਕਿਟ ਕਮੇਟੀਆਂ ਵਿਚ ਜਾ ਕੇ ਬਣਵਾਉਣ। ਉਨਾਂ ਨੇ ਕਿਹਾ ਕਿ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਉਸਾਰੀ ਕਿਰਤੀਆਂ, ਕਿਸਾਨਾਂ, ਛੋਟੇ ਵਪਾਰੀਆਂ ਅਤੇ ਪੱਤਰਕਾਰਾਂ ਦੇ ਇਹ ਕਾਰਡ ਬਣ ਰਹੇ ਹਨ। ਇਸ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਇਸ ਸਕੀਮ ਸਬੰਧੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬੈਠਕ ਵਿਚ ਐਸ.ਡੀ.ਐਮ. ਸ: ਸੂਬਾ ਸਿੰਘ, ਸ੍ਰੀ ਕੇਸਵ ਗੋਇਲ, ਸਿਵਲ ਸਰਜਨ ਡਾ: ਕੁੰਦਨ ਕੇ ਪਾਲ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਜ਼ਿਲਾ ਮੰਡੀ ਅਫ਼ਸਰ ਸ: ਜਗਰੂਪ ਸਿੰਘ ਆਦਿ ਵੀ ਹਾਜਰ ਸਨ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40127 posts
  • 0 comments
  • 0 fans