Menu

ਨਸ਼ੇ ਦੀ ਦਲ-ਦਲ ’ਚ ਫਸ ਚੁੱਕੇ ਨੌਜਵਾਨਾਂ ਨੂੰ ਜ਼ਿੰਦਗੀ ’ਚ ਮੁੜ ਸੇਧ ਦੇਣਾ ਅਹਿਮ ਉਪਰਾਲਾ-ਵਧੀਕ ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 26 ਫ਼ਰਵਰੀ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜਗਾਰ ਮਿਸ਼ਨ ਤਹਿਤ ਪ੍ਰਦੇਸ਼ ਵਿੱਚ ਜ਼ਿਲਾ ਪੱਧਰ ’ਤੇ ਚੱਲ ਰਹੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਅਗਵਾਈ ਸਦਕਾ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਜ਼ਿੰਦਗੀ ’ਚ ਮੁੜ ਸੇਧ ਦੇਣ ਲਈ ਇੱਕ ਯੋਗ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਸਾਂਝੀ ਕੀਤੀ।

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਟੀਚੇ ਨੂੰ ਪ੍ਰਾਪਤ ਕਰਨ ਲਈ ਮਿਸ਼ਨ ਰੈੱਡ ਸਕਾਈ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਮੁੱਖ ਮੰਤਵ ਨਸ਼ੇ ਵਿੱਚ ਗ੍ਰਸਤ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲੈ ਕੇ ਆਉਣਾ ਅਤੇ ਉਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾ ਕੇ ਪੈਰਾ ਸਿਰ ਖੜੇ ਕਰਨਾ ਹੈ।

        ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਸ਼ਨ ਰੈੱਡ ਸਕਾਈ ਤਹਿਤ 50 ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਵਿੱਚ ਹਰੇਕ ਅਫਸਰ ਵੱਖ-ਵੱਖ ਓਟ ਕੇਦਰਾਂ ਜਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਜੇਰੇ ਇਲਾਜ 10-10 ਨੌਜਵਾਨਾਂ ਦੀ ਪਹਿਚਾਣ ਕਰਕੇ ਉਨਾਂ ਦੀ ਰੁਚੀ ਅਨੁਸਾਰ ਉਨਾਂ ਨੂੰ ਸਕਿੱਲ ਸਿਖਲਾਈ ਦੇਣ ਉਪਰੰਤ ਉਨਾਂ ਨੂੰ ਨੌਕਰੀ ਜਾਂ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਯੋਗ ਬਣਾਏਗਾ ਤੇ ਲਗਾਤਾਰ ਉਨਾਂ ਨਾਲ ਰਾਬਤਾ ਕਾਇਮ ਕਰੇਗਾ।

        ਇਸ ਮੌਕੇ ਡਿਪਟੀ ਸੀ.ਈ.ਓ., ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਤੀਰਥ ਪਾਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In