Menu

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਫਾਜ਼ਿਲਕਾ 27 ਫਰਵਰੀ (ਰਿਤਿਸ਼) – ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਆ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ।
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।
ਜ਼ਿਲ੍ਹਾ ਫਾਜ਼ਿਲਕਾ ਦੇ ਕੁੱਲ 227 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਐਲ.ਈ.ਡੀ. ਖਰੀਦਣ ਲਈ 24 ਲੱਖ 97 ਹਜ਼ਾਰ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਵਿਚੋਂ 83 ਮਿਡਲ, 70 ਹਾਈ ਤੇ 74 ਸੀਨੀਅਰ ਸੈਕੰਡਰੀ ਸਕੂਲ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans