Menu

5071 ਨਵ ਜਨਮੇ ਬੱਚੇ ਅਤੇ ਗਰਭਵਤੀ ਔਰਤਾਂ ਨੂੰ 5 ਕਰੋੜ ਤੋਂ ਵਧੇਰੇ ਦਾ ਲਾਭ ਹੋਇਆ ਹਾਸਲ-ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ 27 ਫਰਵਰੀ (ਰਿਤਿਸ਼) – ਲੋਕਾਂ ਨੂੰ ਸਿਹਤ ਪਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਚਲਾਈ ਗਈ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਮੁਫਤ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 20 ਅਗਸਤ 2019 ਤੋਂ ਸ਼ੁਰੂ ਹੋਈ ਇਸ ਯੋਜਨਾ ਤਹਿਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਹੁਣ ਤੱਕ 5071 ਨਵ ਜਨਮੇ ਬੱਚੇ ਅਤੇ ਗਰਭਵਤੀ ਔਰਤਾਂ ਨੇ 5 ਕਰੋੜ ਤੋਂ ਵਧੇਰੇ ਦਾ ਲਾਭ ਪ੍ਰਾਪਤ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ 657 ਨਵ ਜਨਮੇ ਬੱਚਿਆਂ ਜਿਨ੍ਹਾਂ ਨੂੰ ਜਨਮ ਤੋਂ ਹੀ ਸਾਹ ਦੀ ਬਿਮਾਰੀ, ਫੇਫੜਿਆਂ `ਚ ਪਾਣੀ ਦਾ ਚੱਲੇ ਜਾਣਾ ਜਾਂ ਹੋਰ ਬਿਮਾਰੀਆਂ ਦੇ ਮੁਫਤ ਇਲਾਜ ਲਈ 1 ਕਰੋੜ 27 ਲੱਖ 42 ਹਜ਼ਾਰ ਰੁਪਏ ਦੀ ਸੁਵਿਧਾ ਪ੍ਰਦਾਨ ਕੀਤੀ। ਇਸ ਤੋਂ ਇਲਾਵਾ 4414 ਗਰਭਵਤੀ ਔਰਤਾਂ ਜਿਨ੍ਹਾਂ ਨੇ ਆਪਣਾ ਜਣੇਪਾ ਕਰਵਾਇਆ ਜਿਸ `ਤੇ ਲਾਭਪਾਤਰੀਆਂ ਨੂੰ 4 ਕਰੋੜ 3 ਲੱਖ 76 ਹਜ਼ਾਰ 500 ਰੁਪਏ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ।
ਉਨ੍ਹਾਂ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ, ਸੇਵਾ ਕੇਂਦਰਾਂ, ਕਾਮਨ ਸਰਵਿਸ ਕੇਂਦਰਾਂ ਅਤੇ ਮਾਰਕਿਟ ਕਮੇਟੀਆਂ ਵਿਖੇ ਕਾਰਡ ਬਣਾਏ ਜਾ ਰਹੇ ਹਨ। 28 ਫਰਵਰੀ ਤੱਕ ਕਾਰਡ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਵਿਚ ਕੈਂਪ ਲਗਾ ਕੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਕਾਰਡ ਬਣਾਉਣ ਦੇ ਮੰਤਵ ਤਹਿਤ ਐਤਵਾਰ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ ਜਿਥੇ ਜਾ ਕੇ ਲਾਭਪਾਤਰੀ ਆਪਣਾ ਕਾਰਡ ਬਣਾ ਸਕਦੇ ਹਨ। ਉਨ੍ਹਾਂ ਜ਼ਿਲੇ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਕਾਰਡ ਬਣਵਾਇਆ ਜਾਵੇ ਤਾਂ ਜ਼ੋ ਇਸ ਯੋਜਨਾ ਦਾ ਲਾਹਾ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans