Menu

ਕੇਂਦਰ ਤੇ ਪੰਜਾਬ ਸਰਕਾਰ ਪੈਟਰੋਲੀਅਮ ਪਦਾਰਥਾਂ ਦੀ ਕੀਮਤ 5-5 ਰੁਪਏ ਪ੍ਰਤੀ ਲੀਟਰ ਘਟਾਉਣ : ਹਰਸਿਮਰਤ ਕੌਰ ਬਾਦਲ

ਬਠਿੰਡਾ, 27 ਫਰਵਰੀ – ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ  ਕਿ ਕੇਂਦਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 5-5  ਰੁਪਏ ਲੀਟਰ ਘਟਾ ਕੇ ਆਮ ਆਦਮੀ ਨੂੰ ਲੋੜੀਂਦੀ ਰਾਹਤ ਦੇਣ।
ਇਥੇ ਹਾਲਹੀ ਵਿਚ ਹੋਈਆਂ ਮਿਉਂਸਲ ਚੋਣਾਂ ਵਿਚ 9 ਸੀਟਾਂ ’ਤੇ ਜੇਤੂ ਰਹੇ ਅਕਾਲੀ ਵਰਕਰਾਂ ਨੂੰ ਵਧਾਈਆਂ ਦੇਣ ਪਹੁੰਚੇ ਸ੍ਰੀਮਤੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੋਖਾ ਵਾਧਾ ਹੋਣ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਬਹੁਤ ਵੱਧ ਗਈਆਂ ਹਨ ਤੇ  ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਮਹਿੰਗਾਈ ਨੂੰ ਨੱਥ ਪਾਈ ਜਾ ਸਕੇ।
ਸ੍ਰੀਮਤੀ ਬਾਦਲ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਪਹਿਲ ਕਰਦਿਆਂ ਆਪਣੇ ਹਿੱਸੇ ਦਾ ਵੈਟ ਪੈਟਰੋਲ ਅਤੇ ਡੀਜ਼ਲ ਦੋਵਾਂ ’ਤੇ 5-5 ਰੁਪਏ ਪ੍ਰਤੀ ਲੀਟਰ ਘਟਾਵੇ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅਜਿਹਾ ਕਰਨ ਦੀ ਥਾਂ ਪੰਜਾਬ ਕਾਂਗਰਸ ਨੇ ਕੇਂਦਰ ਤੋਂ ਪੈਟੋਲੀਅਮ ਪਦਾਰਥਾਂ ਦੀਆਂ ਘਟਾਉਣ ਦੀ ਮੰਗ ਕਰਦਿਆਂ 1 ਮਾਰਚ ਨੂੰ ਰੋਸ ਪ੍ਰਦਰਸ਼ਨ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸਚਮੁੱਚ ਲੋਕਾ ਦੀ ਭਲਾਈ ਪ੍ਰਤੀ ਚਿੰਤਤ ਹੈ ਤਾਂ ਫਿਰ ਦਇਸਨੂੰ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਘਟਾ ਕੇ ਇਹਨਾਂ ਦੀਆਂ ਕੀਮਤਾਂ ਵਿਚ ਕਟੌਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਅਜਿਹਾ ਕਰਨ ਦੀ ਕਾਂਗਰਸ ਪਾਰਟੀ ਜਾਅਲੀ ਰੋਸ ਪ੍ਰਦਰਸ਼ਨਾਂ ਨਾਲ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ।
ਬਠਿੰਡਾ ਦੇ ਐਮ ਪੀ ਨੇ ਇਹ ਵੀ ਮੰਗ ਕੀਤੀ ਕਿ ਕਾਂਗਰਸ ਸਰਕਾਰ ਆਪਣੇ ਆਖ਼ਰੀ ਬਜਟ ਵਿਚ ਆਪਣੇ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਵਿਵਸਥਾ ਕਰੇ। ਉਹਨਾਂ ਕਿਹਾ ਕਿ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਤੋਂ ਇਲਾਵਾ ਸਰਕਾਰ ਨੂੰ  ਆਪਣੇ ਵਾਅਦੇ ਅਨੁਸਾਰ ਬੇਰੋਜ਼ਗਾਰੀ ਭੱਤਾ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨਾ ਚਾਹੀਦਾ ਹੈ ਤੇ ਸ਼ਗਨ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਕਰਨੀ ਚਾਹੀਦੀ ਹੈ ਤੇ ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ਵਿਚ ਵਾਧਾ ਕਰਨ ਦੇ ਨਾਲ ਨਾਲ ਨੌਜਵਾਨਾਂ ਕੀਤੇ ਵਾਅਦੇ ਅਨੁਸਾਰ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਕਰਨ ਪ੍ਰਤੀ ਗੰਭੀਰ ਨਹੀਂ ਸਨ।
ਸ੍ਰੀਮਤੀ ਬਾਦਲ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਤੋਂ ਅੱਕ ਗਏ ਹਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸਨੁੰ ਚਲਦਾ ਕਰਨ ਲਈ ਤਿਆਰ ਬੈਠੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਨਵਾਂ ਨਿਵੇਸ਼ ਹੋਵੇ ਜਾਂ ਫਿਰ ਪਤੀ ਵਿਅਕਤੀ ਆਮਦਨ ਹਰ ਪਾਸੇ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵੀ ਦੇਸ਼ ਦਾ ਸਭ ਤੋਂ ਮਾੜਾ ਮੁੱਖ ਮੰਤਰੀ ਕਰਾਰ ਦਿੱਤਾ ਗਿਆ ਹੈ ਜਿਸਨੁੰ ਸਿਰਫ 9 ਫੀਸਦੀ ਲੋਕਾਂ ਨੇ ਪ੍ਰਵਾਨ ਕੀਤਾ।
ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ ਤੇ ਤਿੰਨ ਖੇਤੀ ਕਾਨੂੰਨ ਜਿਹਨਾਂ ਦਾ ਅੰਨਦਾਤਾ ਵਿਰੋਧ ਕਰ ਰਿਹਾ ਹੈ, ਤੁਰੰਤ ਖਾਰਜ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਖੇਤੀਬਾੜੀ ਆਰਡੀਨੈਂਸਾਂ ਲਈ ਸਹਿਮਤੀ ਦੇਣ ਵਾਸਤੇ ਬਰਾਬਰ ਦੀ ਕਸੂਰਵਾਰ ਹੈ ਕਿਉਂਕਿ ਇਸ ਕਾਰਨ ਹੀ ਤਿੰਨ ਨਫਰਤ ਭਰੇ ਖੇਤੀ ਕਾਨੂੰਨ ਬਣਾਏ ਗਏ। ਉਹਨਾਂ ਕਿਹਾ ਕਿ ਹੁਣ ਵੀ ਕਾਂਗਰਸ ਸਰਕਾਰ ਕੇਂਦਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੀ ਹੈ ਤੇ ਤਿੰਨ ਖੇਤੀ ਕਾਨੁੰਨ ਰੱਦ ਕਰਨ ਦਾ ਮਾਮਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਣ ਤੋਂ ਇਨਕਾਰੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਕਿਸੇ ਦੀ ਹੱਤਕ ਇੱਜ਼ਤ ਨਾ ਕਰਨ ਲਈ ਨਿਯਮਾਂ ਦੀ ਜ਼ਰੂਰਤ ਤਾਂ ਹੈ ਪਰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਜਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਆਵਾਜ਼ ਕੁਚਲਣ ਵਾਲੇ ਨਿਯਮ ਨਹੀਂ ਬਣਾਏ ਜਾਣੇ ਚਾਹੀਦੇ।  ਉਹਨਾਂ ਨੇ  ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਕੀਤੇ ਯਤਨਾਂ ਤੇ ਪ੍ਰਦਾਨ ਕੀਤੀ ਕਾਨੂੰਨੀ ਸਹਾਇਤਾ ਦੀ ਬਦੌਲਤ ਨੌਦੀਪ ਕੌਰ ਦੀ ਰਿਹਾਈ ਦਾ ਵੀ ਸਵਾਗਤ ਕੀਤਾ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40409 posts
  • 0 comments
  • 0 fans