Menu

ਫਾਜ਼ਿਲਕਾ : ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋ ਵੱਖ -ਵੱਖ ਸਕੂਲਾਂ ਦਾ ਕੀਤਾ ਗਿਆ ਦੌਰਾ

ਫਾਜ਼ਿਲਕਾ, 1 ਮਾਰਚ (ਰਿਤਿਸ਼) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਸਰਕਾਰੀ  ਪ੍ਰਾਇਮਰੀ  ਅਤੇ ਮਿਡਲ ਸਕੂਲ ਅਭੁੱਨ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਹਰਨਾਮ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਚੰਡੀਗੜ੍ਹ ਸਮੇਤ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਹੋਣ ਵਾਲੀ ਮਾਪੇ ਅਧਿਆਪਕ ਮਿਲਣੀਆ ਸਬੰਧੀ ਤਿਆਰੀਆਂ ਦਾ  ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਸਕੂਲ ਮੁਖੀਆ ਅਤੇ ਸਟਾਫ ਨੂੰ ਪੂਰੇ ਉਤਸ਼ਾਹ ਨਾਲ ਮਾਂਪੇ ਅਧਿਆਪਕ ਮਿਲਣੀਆ ਕਰਨ ਲਈ ਪ੍ਰੇਰਿਆ। ਉਹਨਾ ਕਿਹਾ ਕਿ ਇਹਨਾਂ ਮਿਲਣੀਆਂ ਰਾਹੀ ਮਾਪਿਆਂ ਨਾਲ ਬੱਚਿਆਂ ਦੀ ਕਾਰਗੁਜ਼ਾਰੀ ਸਾਂਝੀ ਕੀਤੀ ਜਾਵੇ ਅਤੇ  ਮਾਪਿਆਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਾਉਣ ਲਈ ਪ੍ਰੇਰਿਆ ਜਾਵੇ।ਉਹਨਾਂ ਵਲੋਂ ਸਬੰਧਿਤ ਸਕੂਲਾਂ ਵਿੱਚ ਮਿਡ- ਡੇ-ਮੀਲ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ ਕੀ ਬੜੇ ਸੁਚੱਜੇ ਢੰਗ ਨਾਲ ਭੋਜਨ ਤਿਆਰ ਕੀਤਾ ਅਤੇ ਵਰਤਾਇਆ ਜਾ ਰਿਹਾ ਸੀ।
ਜਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਹਰਨਾਮ ਸਿੰਘ ਵਿਖੇ ਬੱਚਿਆਂ ਦੇ ਸਿੱਖਣ ਪੱਧਰਾ ਦੀ ਜਾਂਚ ਕੀਤੀ ਗਈ, ਬੱਚਿਆਂ ਦੀ ਕਾਰਗੁਜ਼ਾਰੀ ਬਹੁਤ ਹੀ ਸ਼ਲਾਘਾਯੋਗ ਪਾਈ ਗਈ। ਜਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲ ਮੁੱਖੀ ਅਤੇ ਸਟਾਫ ਦੀ ਪ੍ਰਸ਼ੰਸਾ ਕੀਤੀ ਗਈ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋ ਮਿਸ਼ਨ ਸ਼ਤ ਪ੍ਰਤੀਸ਼ਤ ਤੇ ਵੱਧ ਚੜ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ  ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਨੇ ਕਿਹਾ ਕਿ ਸਾਡੇ ਵੱਲੋਂ ਮਾਪਿਆਂ ਨਾਲ ਲਗਾਤਾਰ ਸੰਪਰਕ ਕਰਨਾ ਸਕੂਲਾਂ ਦੀ ਬੇਹਤਰੀ ਲਈ ਸਹਾਈ ਹੋਵੇਗਾ।
ਇਸ ਮੌਕੇ ਸਬੰਧਿਤ ਸਕੂਲਾਂ ਦਾ ਸਟਾਫ ਅਸ਼ੋਕ ਕੁਮਾਰ, ਬਲਜਿੰਦਰ ਸਿੰਘ, ਮਨਦੀਪ ਗਰੋਵਰ, ਗਗਨਦੀਪ, ਮੈਡਮ ਅੰਜੂ ਬਾਲਾ, ਰਾਜੀਵ ਬਜਾਜ, ਨਰਿੰਦਰ ਕੁਮਾਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans