Menu

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ, 1 ਮਾਰਚ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਮੁਖੀ ਨੂੰ 60 ਹਜ਼ਾਰ ਰੁਪਏ, ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇੱਕ ਲੱਖ ਰੁਪਏ ਤੱਕ ਅਤੇ ਵਿਭਾਗ ਦੇ ਮੁਖੀ ਨੂੰ ਸਮੁੱਚੇ ਫੰਡ ਦੀ ਵਰਤੋਂ ਕਰਨ ਸਬੰਧੀ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ। ਬੁਲਾਰੇ ਦੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ। ਖੇਡ ਮੈਦਾਨ ਤਿਆਰ ਕਰਨ ਵਾਸਤੇ ਜ਼ਿਲ੍ਹੇ ਦੇ ਜੇ.ਈ. ਵੱਲੋਂ ਐਸਟੀਮੇਟ ਤਿਆਰ ਕਰਵਾਉਣ ਅਤੇ ਇਸ ਤੋਂ ਬਾਅਦ ਈ.ਟੈਂਡਰਿੰਗ ਰਾਹੀਂ ਵੱਖ ਵੱਖ ਠੇਕੇਦਾਰਾਂ/ਫਰਮਾਂ ਤੋਂ ਟੈਂਡਰ ਪ੍ਰਾਪਤ ਕਰਕੇ ਖੇਡ ਮੈਦਾਨ ਵਿਕਸਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨ੍ਹਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਅਤੇ ਿਗ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਬੁਲਾਰੇ ਅਨੁਸਾਰ ਇਨ੍ਹਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans