Menu

ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਖਿਲਾਫ ‘ਆਪ’ ਵਿਧਾਇਕਾਂ ਨੇ ਕੱਢੀ ਸਾਈਕਲ ਰੈਲੀ, ਸਾਈਕਲਾਂ ਉੱਤੇ ਪਹੁੰਚੇ ਵਿਧਾਨ ਸਭਾ

ਚੰਡੀਗੜ, 1 ਮਾਰਚ – ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਘ ਵੱਲੋਂ ਕੀਤੇ ਗਏ ਝੂਠੇ ਵਾਦਿਆਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ। ਸਾਈਕਲ ਰੈਲੀ ਐਮਐਲਏ ਹੋਸਟਲ ਤੋਂ ਸ਼ੁਰੂ ਹੋ ਕੇ ਪੰਜਾਬ ਵਿਧਾਨ ਸਭਾ ਤੱਕ ਪਹੁੰਚੀ। ਪਾਰਟੀ ਦੇ ਸਾਰੇ ਵਿਧਾਇਕ ਸਾਈਕਲ ਚਲਾਕੇ ਵਿਧਾਨ ਸਭਾ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਪਿਛਲੇ ਚਾਰ ਸਾਲਾਂ ਤੋਂ ਪ੍ਰੇਸ਼ਾਨ ਹਨ। ਉਨਾਂ ਕੈਪਟਨ ਅਮਰਿੰਦਰ ਨੂੰ ਉਮੀਦ ਨਾਲ ਵੋਟ ਦਿੱਤੀ ਸੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਗੇ ਅਤੇ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਗੇ। ਪ੍ਰੰਤੂ ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ ਅਤੇ ਉਨਾਂ ਦੇ ਸਾਰੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਸ਼ਾ ਖਤਮ ਕਰਨ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਪੋਸਟ ਮੈਟਿ੍ਕ ਸਕਾਲਰਸ਼ਿਪ, ਸ਼ਾਗਨ ਯੋਜਨਾ, ਘਰ ਘਰ ਰੁਜ਼ਗਾਰ ਵਰਗੇ ਵਾਅਦੇ ਪੂਰੇ ਨਾ ਕੀਤੇ। ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਅਸੀਂ ਸਾਈਕਲ ਰੈਲੀ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਖਿਲਾਫ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਜਦੋਂ ਤੱਕ ਕੈਪਟਨ ਆਪਣੇ ਵਾਅਦੇ ਪੂਰੇ ਨਹੀਂ ਕਰਦੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ।
ਉਨਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿੱਚ ਕਿਸਾਨ ਅੱਤਮਹੱਤਿਆ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ, ਬਿਜਲੀ ਦੀਆਂ ਕੀਮਤਾਂ ਅਤੇ ਗਰੀਬੀ ਕਾਫੀ ਜ਼ਿਆਦਾ ਵਧ ਗਈ ਹੈ। ਉਥੇ ਯੂਨੀਵਰਸਿਟੀਆਂ ਵਿੱਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਘਟ ਗਈ ਹੈ। ਅੱਜ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਸਥਿਤੀ ਵਿੱਚ ਹੈ। ਅੱਜ ਪੰਜਾਬ ਮੁਸੀਬਤ ਵਿਚ ਹੈ, ਲੋਕ ਪ੍ਰੇਸ਼ਾਨ ਹਨ, ਪ੍ਰੰਤੂ ਕਾਂਗਰਸ ਪਾਰਟੀ ਮੁੱਖ ਮੰਤਰੀ ਅਹੁਦੇ ਲਈ ਆਪਸ ਵਿੱਚ ਲੜ ਰਹੇ ਹਨ। ਇਹ ਬਿਲਕੁਲ ਸ਼ਰਮਨਾਕ ਹੈ ਜਿਨਾਂ ਲੋਕਾਂ ਨੇ ਕੈਪਟਨ ਨੂੰ ਉਮੀਦ ਨਾਲ ਵੋਟ ਦਿੱਤੀ ਸੀ, ਉਹ ਹੁਣ ਦੇਖ ਰਹੇ ਹਨ ਕਿ ਕਿਵੇਂ ਕਾਂਗਰਸ ਪਾਰਟੀ ਆਪਣੀ ਆਪਸੀ ਲੜਾਈ ਵਿੱਚ ਰੁਝੇ ਹੋਏ ਹਨ।
ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਕਾਂਗਰਸ ਆਗੂਆਂ ਕੋਲ ਲੋਕਾਂ ਲਈ ਕੋਈ ਦਰਦ ਨਹੀਂ ਹੈ। ਉਨਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰਾ ਕਰਨ ਦੀ ਕੋਈ ਵੀ ਚਿੰਤਾ ਨਹੀਂ ਹੈ। ਉਨਾਂ ਨੂੰ ਸਿਰਫ ਸੱਤਾ ਨਾਲ ਮਤਲਬ ਹੈ। ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਜਿਹੀ ਹੰਕਾਰੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੱਢਣਗੇ ਅਤੇ ਵਿਕਾਸ ਕਰਨ ਅਤੇ ਬਦਲਾਅ ਲਿਆਉਣ ਵਾਲੀ ਪਾਰਟੀ ਨੂੰ ਸੱਤਾ ਵਿੱਚ ਲਿਆਉਣਗੇ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans