Menu

ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿੱਤੀ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ-ਮੁੱਖ ਮੰਤਰੀ ਵੱਲੋਂ ਸਦਨ ਨੂੰ ਭਰੋਸਾ

ਚੰਡੀਗੜ੍ਹ, 2 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਗਲੇ ਇਕ ਸਾਲ ਦੇ ਅੰਦਰ ਸੂਬੇ ਵਿੱਚ ਆਵਾਜਾਈ ਨੂੰ ਬਿਹਤਰ ਬਣਾਉਣ ਲਈ ਇਹ ਕਾਰਜ ਮੁਕੰਮਲ ਕਰ ਲਏ ਜਾਣਗੇ।
ਬਜਟ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਕੁੱਲ 64878 ਕਿਲੋਮੀਟਰ ਲਿੰਕ ਸੜਕਾਂ ਵਿੱਚੋਂ 34977 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਅਪ੍ਰੈਲ ਦੇ ਅਖੀਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਕਾਰਜ ਲਈ 4112 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਵੀ ਸ਼ੁਰੂ ਕਰ ਦਿੱਤਾ ਗਿਆ ਅਤੇ ਅਗਲੇ ਵਿੱਤੀ ਵਰ੍ਹੇ ਵਿਚ ਪੂਰਾ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 82 ਕਰੋੜ ਰੁਪਏ ਦੀ ਲਾਗਤ ਨਾਲ 17600 ਕਿਲੋਮੀਟਰ ਲਿੰਕ ਸੜਕਾਂ ਵਿੱਚ ਪਏ ਟੋਇਆਂ ਦੀ ਮੁਰੰਮਤ ਲਈ ਪ੍ਰਵਾਨਗੀ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੁਆਰਾ ਬਠਿੰਡਾ ਦੇ ਪਿੰਡ ਤਿਉਣਾ ਤੋਂ ਪਿੰਡ ਬਾਹੋ ਸਿਵੀਆਂ ਲਿੰਕ ਸੜਕ ‘ਤੇ ਮੁਰੰਮਤ ਕੀਤੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਮਾਰਚ, 2014 ਤੋਂ ਪਹਿਲਾਂ ਮੁਰੰਮਤ ਕੀਤੀਆਂ ਸੜਕਾਂ ‘ਤੇ ਹੀ ਰੀਕਾਰਪੈਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 3.50 ਕਿਲੋਮੀਟਰ ਦੇ ਵਿਸ਼ੇਸ਼ ਹਿੱਸੇ ਦੀ ਮੁਰੰਮਤ ਜੂਨ, 2016 ਵਿਚ ਕੀਤੀ ਗਈ ਸੀ ਅਤੇ 2014 ਤੋਂ ਪਹਿਲਾਂ ਦੀਆਂ ਸੜਕਾਂ ਦੀ ਮੁਰੰਮਤ ਮੁਕੰਮਲ ਕਰਨ ਉਪਰੰਤ ਪ੍ਰੋਗਰਾਮ ਦੇ ਅਗਲੇ ਪੜਾਅ ਵਿੱਚ ਇਸ ਹਿੱਸੇ ਦੀ ਰੀਕਾਰਪੀਟਿੰਗ ਕੀਤੀ ਜਾਵੇਗੀ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans