Menu

ਕਮਿਉਨਿਟੀ ਹੈਲਥ ਸੈਂਟਰ ਡੱਬਵਾਲਾ ਕਲਾਂ ਦੀ ਸਿਹਤ ਟੀਮ ਨੇ ਸਕੂਲਾਂ ਵਿਚ ਕੋਰੋਨਾ ਦੇ ਸੈਂਪਲ ਕੀਤੇ ਇਕੱਤਰ

ਫਾਜ਼ਿਲਕਾ 3 ਮਾਰਚ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਦੀ ਹਦਾਇਤਾਂ `ਤੇ ਕਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜਰ ਸਿਹਤ ਵਿਭਾਗ ਵੱਲੋਂ ਕਰੋਨਾ ਦੇ ਸੈਂਪਲ ਲੈਣ ਵਿਚ ਵਾਧਾ ਕਰਨ ਦੇ ਨਾਲ-ਨਾਲ ਤੇਜੀ ਲਿਆਂਦੀ ਗਈ ਹੈ।ਇਸ ਦੀ ਲੜੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਕਮਿਉਨਿਟੀ ਹੈਲਥ ਸੈਂਟਰ  ਡੱਬਵਾਲਾ ਕਲਾ ਅਧੀਨ ਆਉਂਦੇ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿੱਚ ਕੋਵਿਡ ਦੇ ਸੈਂਪਲ ਲੈਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ।
ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਰਹਿਨੁਮਾਈ ਅਨੁਸਾਰ ਅਤੇ ਕੋਵਿਡ ਸੈਂਪਲਿੰਗ ਦੇ ਨੋਡਲ ਅਫਸਰ ਡਾ. ਅਸ਼ੀਸ਼ ਗਰੋਵਰ ਦੀ ਦੇਖ-ਰੇਖ ਹੇਠ ਅੱਜ ਬਨਵਾਲਾ ਹਨੂਵੰਤਾ ਦੇ ਸਰਕਾਰੀ ਸਕੂਲ ਵਿੱਚ 205 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਵੇਖਦਿਆਂ ਸਕੂਲਾਂ ਵਿੱਚ ਕੋਵਿਡ ਦੇ ਨਮੂਨੇ ਲੈਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ, ਜਿਸ ਲਈ ਸੈਂਪਲ ਲੈਣ ਵਾਲੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਲਾਕ ਅਧੀਨ ਆਉਂਦੇ ਸਕੂਲ ਬੁੱਧ ਖ਼ਾਸ ਤੇ ਮਾਹੂਆਣਾ ਬੋਦਲਾ ਵਿੱਚ ਕੁੱਲ 500 ਸਕੂਲ ਅਧਿਆਪਕਾਂ ਅਤੇ ਬੱਚਿਆਂ ਦੇ ਨਮੂਨੇ ਲਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸ੍ਰੀ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸੀਐਚਓ ਚੇਤਨ ਕੁਮਾਰ, ਅਮਨ ਕੁਮਾਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਰਣਜੀਤ ਸਿੰਘ, ਰਮੇਸ਼ ਕੁਮਾਰ ਐਮ ਪੀ ਐਚ ਡਬਲਯੂ ਗੁਰਦੀਪ ਸਿੰਘ, ਪ੍ਰਦੀਪ ਕੁਮਾਰ, ਬਨਵਾਰੀ ਲਾਲ ਆਦਿ ਟੀਮ ਮੈਂਬਰਾਂ ਨੇ ਕਰੋਨਾ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਵਿਚ ਆਪਣਾ ਯੋਗਦਾਨ ਪਾਇਆ।ਉਨ੍ਹਾਂ ਕੋਵਿਡ 19 ਤੋਂ ਬਚਣ ਲਈ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਅਤੇ ਵਾਰ-ਵਾਰ ਸਾਬਣ ਨਾਲ ਹੱਥ ਧੋਤੇ ਜਾਣ ਅਤੇ ਭੀੜ ਵਾਲੀ ਜਗ੍ਹਾ `ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40111 posts
  • 0 comments
  • 0 fans