Menu

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.50 ਕਰੋੜ ਰੁਪਏ ਦੀ ਸਬਸਿਡੀ ਜਾਰੀ

ਬਠਿੰਡਾ, 4 ਮਾਰਚ – ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜਗਾਰ ਸਥਾਪਤ ਕਰਨ ਦੇ ਮੰਤਵ ਨਾਲ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ-ਵੱਖ ਬੈਕਾਂ ਦੁਆਰਾ ਇਨਾਂ ਲਾਭਪਾਤਰੀਆਂ ਨੂੰ ਲੱਗਭੱਗ 8.25 ਕਰੋੜ ਰੁਪਏ ਦੇ ਕਰਜੇ ਉਪਲਬਧ ਹੋ ਜਾਣਗੇ।ਇਹ ਪ੍ਰਾਪਤੀ ਸ.ਸਾਧੂ ਸਿੰਘ ਧਰਮਸੋਤ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਦੇ ਯਤਨਾ ਸਦਕਾ ਮਾਨਯੋਗ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੰਭਵ ਹੋ ਸਕੀ ਹੈ ਜਿਨਾਂ ਵਲੋਂ ਕੋਵਿਡ-19 ਦੀ ਮਹਾਂਮਾਰੀ ਦੇ ਦੌਰ ਦੌਰਾਨ ਕਾਰਪੋਰੇਸਨ ਨੂੰ ਚਾਲੂ ਮਾਲੀ ਸਾਲ ਦੌਰਾਨ ਸੇਅਰ ਕੈਪੀਟਲ ਅਤੇ ਸਬਸਿਡੀ ਦੇ ਕੁਲ 792,53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲੱਗਭਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜਾ ਧਾਰਕਾਂ ਦੇ 50,000/- ਰੁ: ਤੱਕ ਦੇ ਕਰਜੇ ਮਾਫ ਕਰਦੇ ਹੋਏ 45.4 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।
ਹੋਰ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਵਲੋਂ ਦੱਸਿਆ ਗਿਆ ਕਿ ਕਾਰਪੋਰੇਸਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜਾ ਮੁਹੱਈਆਂ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸਨ ਵਲੋਂ ਕਰਜੇ ਵੰਡਣ ਦੇ ਨਾਲ-ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆਂ ਦੀ ਵਸੂਲੀ ਵੀ ਕੀਤੀ ਗਈ ਹੈ ਜੋ ਕਿ ਸਲਾਹੁਣਯੋਗ ਹੈ।
ਸ੍ਰੀ ਮੋਹਨ ਲਾਲ ਸੂਦ ਵਲੋਂ ਜਿਲਾ ਬਠਿੰਡਾ ਵਿਚ ਅਨੁਸੂਚਿਤ ਜਾਤੀਆਂ ਦੇ 18 ਗਰੀਬ ਲਾਭਪਾਤਰੀਆਂ ਨੂੰ 1,80,000/- ਰੁਪਏ ਦੀ ਸਬਸਿਡੀ ਦੇ ਮਨਜੂਰੀ ਪੱਤਰ ਵੀ ਵੰਡੇ ਗਏ। ਇਸ ਮੌਕੇ ਤੇ ਜ਼ਿਲਾ ਮੈਨੇਜਰ ਬਠਿੰਡਾ ਸ੍ਰੀ ਹਰਪ੍ਰੀਤ ਸਿੰਘ ਅਤੇ ਜਿਲਾ ਸਮਾਜਿਕ ਨਿਆ ਅਧਿਕਾਰਤਾ ਅਫਸਰ ਬਠਿੰਡਾ ਸ਼੍ਰੀ ਸਰਦੂਲ ਸਿੰਘ ਅਤੇ ਹੋਰ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans