Menu

ਬਠਿੰਡਾ : ਕੋਰੋਨਾ ਟੀਕਾਕਰਨ ਲਈ ਸੇਵਾ ਕੇਂਦਰਾਂ ਵਿੱਚ ਰਜਿਸਟ੍ਰੇਸ਼ਨ ਸ਼ੁਰੂ

ਬਠਿੰਡਾ, 5 ਮਾਰਚ(ਗੁਰਜੀਤ) – ਜ਼ਿਲਾ ਮੈਨੇਜਰ ਸੇਵਾ ਕੇਂਦਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਪ੍ਰਸ਼ਾਸ਼ਨ ਵੱਲੋਂ ਹੁਣ ਜ਼ਿਲੇ ਦੇ ਸਮੁੱਚੇ 33 ਸੇਵਾ ਕੇਂਦਰਾਂ ’ਚ ਕੋਵਿਡ -19 ਟੀਕਾਕਰਨ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੈਨੇਜਰ ਨੇ ਇਹ ਵੀ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰਜਿਸਟ੍ਰੇਸ਼ਨ ਦੀ ਸਹੂਲਤ ਲਈ 30 ਰੁਪਏ ਦੀ ਨਾਮਾਤਰ ਫੀਸ ਲਈ ਜਾਵੇਗੀ। ਯੋਗ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਅਧਾਰ ਕਾਰਡ, ਮੋਬਾਈਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ 60 ਸਾਲ ਜਾਂ 60 ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਤੀਜੇ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲੇ ਭਰ ਦੇ ਸਮੁੱਚੇ 33 ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਬੁਕਿੰਗ ਕਰ ਸਕਦੇ ਹਨ।
ਜ਼ਿਲਾ ਮੈਨੇਜਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰ ਵਿਖੇ ਟੀਕਾਕਰਨ ਰਜਿਸਟਰੇਸ਼ਨ ਇੱਕ ਓਟੀਪੀ ਅਧਾਰਤ ਸਿਸਟਮ ਹੈ, ਜਿਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਇਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸੰਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।
ਉਹਨਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਸਿਰ ਕਰਵਾਇਆ ਗਿਆ ਟੀਕਾਕਰਨ ਉਨਾਂ ਨੂੰ ਲਾਗ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਸਕਦਾ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans