Menu

ਕੋਵਿਡ ਟੀਕੇ ਲਈ ਸੇਵਾ ਕੇਂਦਰਾਂ ਵਿੱਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਫਾਜ਼ਿਲਕਾ, 6 ਮਾਰਚ (ਰਿਤਿਸ਼) – ਜ਼ਿਲੇ ਵਿਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜ੍ਹਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨ੍ਹਾਂ ਦੀ ਆਨਲਾਈਨ ਪੋਰਟਲ ਕੋਵਿਨ 2.0 ਉੱਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਪਰੋਕਤ ਵਰਗਾਂ ਨਾਲ ਸਬੰਧ ਰੱਖਦਾ ਕੋਈ ਵੀ ਵਿਅਕਤੀ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਵਿਚ 30 ਰੁਪਏ ਫੈਸੀਲੀਟੇਸ਼ਨ ਫੀਸ ਦੇ ਕੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਆਪਣੀ ਉਮਰ ਦੇ ਸਬੂਤ ਵਜੋ ਕੋਈ ਵੀ ਫੋਟੋ ਪਹਿਚਾਣ ਪੱਤਰ ਨਾਲ ਲਿਆਉਣਾ ਹੋਵੇਗਾ, ਜਦਕਿ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੇਵਾ ਇਸ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਸਪਤਾਲਾਂ ਵਿਚ ਮੌਕੇ `ਤੇ ਰਜਿਸਟ੍ਰੇਸ਼ਨ ਦੌਰਾਨ ਭੀੜ-ਭੜੱਕੇ ਅਤੇ ਇੰਤਜ਼ਾਰ ਤੋਂ ਬਚਾਅ ਹੋ ਸਕੇ ਅਤੇ ਬਜ਼ੁਰਗਾਂ ਅਤੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆ ਨੂੰ ਰਜਿਸਟ੍ਰੇਸ਼ਨ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans