Menu

ਔਰਤਾਂ ਆਪਣੇ ਹੱਕਾਂ ਲਈ ਬੁਲੰਦ ਕਰਨ ਆਵਾਜ਼: ਅਸ਼ੋਕ ਕੁਮਾਰ ਚੌਹਾਨ

ਬਠਿੰਡਾ, 8 ਮਾਰਚ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਸ੍ਰੀ ਕਮਲਜੀਤ ਲਾਂਬਾ ਮਾਣਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਅਵਾਜ਼ ਬੁਲੰਦ ਕਰਨ ਲਈ ਸੈਮੀਨਾਰਾਂ ਰਾਹੀਂ ਅਪੀਲ ਕੀਤੀ ਗਈ।
ਇਸ ਦੌਰਾਨ ਏ.ਡੀ.ਆਰ ਸੈਂਟਰ, ਬਠਿੰਡਾ ਵਿਖੇ ਚਾਈਲਡ ਹੈਲਪ ਲਾਈਨ ਦੇ ਚੇਅਰਮੈਨ ਸ੍ਰੀ ਪੀ.ਕੇ.ਖਰੇ ਦੇ ਸਹਿਯੋਗ ਨਾਲ ਆਂਗਨਵਾੜੀ ਸੁਪਰਵਾਈਜ਼ਰਾਂ, ਵਰਕਰਾਂ ਅਤੇ ਐਸ.ਐਸ.ਡੀ. ਗਰਲਜ਼ ਕਾਲਜ, ਬਠਿਡਾ ਵਿਖੇ ਸ੍ਰੀ ਰਾਧੇ ਸ਼ਿਆਮ ਬਾਂਸਲ,  ਪ੍ਰਧਾਨ ਯੋਗ ਸੇਵਾ ਸਮਿਤੀ ਅਤੇ ਸ੍ਰੀ ਐਨ.ਕੇ ਗੁਸਾਈਂ, ਸਮਾਜ ਸੇਵੀ ਦੇ ਸਹਿਯੋਗ ਨਾਲ ਸਟਾਫ਼ ਅਤੇ ਬੀ.ਐਡ. ਕਾਲਜ ਦੇ ਵਿਦਿਆਰਥੀਆਂ ਨਾਲ ਔਰਤਾਂ ਦੇ ਹੱਕਾਂ ਸਬੰਧੀ ਅਤੇ ਕਾਨੂੰਨੀ ਨੁਕਤਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ।
ਇਸ ਮੌਕੇ ਬੋਲਦਿਆਂ ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਹਰ ਪ੍ਰਕਾਰ ਦੇ ਅਨਿਆਂ ਦੇ ਖਿਲਾਫ਼ ਸੰਘਰਸ਼ ਕਰਨਾ ਚਾਹੀਦਾ ਹੈ। ਉਨਾਂ ਸੰਵਿਧਾਨ ਵਿੱਚ ਔਰਤਾਂ ਲਈ ਦਰਜ ਵੱਖ- ਵੱਖ ਅਧਿਕਾਰਾਂ ਸਬੰਧੀ ਚਾਨਣਾ ਪਾਇਆ ਅਤੇ ਆਏ ਹੋਏ ਸਰੋਤਿਆਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਵੀ ਦਿੱਤੀ। ਉਹਨਾਂ ਮੁਫਤ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਬਾਰੇ ਦਸਦਿਆਂ ਕਿਹਾ ਕਿ ਜੇ ਕਿਸੇ ਨੂੰ ਵੀ ਮੁਫਤ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਇਸ ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਸ੍ਰੀਮਤੀ ਕਿਰਨਪਾਲ ਕੌਰ, ਪੈਨਲ ਵਕੀਲ ਨੇ ਬਾਲ ਵਿਆਹ ਰੋਕਥਾਮ ਐਕਟ, 2006 ਦੇ ਵੱਖ-ਵੱਖ ਪਹਿਲੂਆਂ ਉਪਰ ਜਾਣਕਾਰੀ ਦਿੱਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans