Menu

ਪਟਿਆਲਾ ਵਿਖੇ ਮੁਲਾਜ਼ਮਾਂ ਉੱਪਰ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਠਿੰਡਾ 8 ਮਾਰਚ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਕੱਲ੍ਹ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਰੈਲੀ ਕੀਤੀ ਗਈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਨਵੀਨਰਾਂ ਸਿਕੰਦਰ ਧਾਲੀਵਾਲ ਅਤੇ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਰੈਲੀ ‘ਚ ਵੱਖ ਵੱਖ ਵੱਖ ਵਿਭਾਗਾਂ ਦੇ ਹਜ਼ਾਰਾਂ ਮੁਲਾਜ਼ਮਾਂ ਨੇ ਭਾਗ ਲਿਆ । ਇਸ ਰੋਸ ਰੈਲੀ ਵਿੱਚ ਹਜ਼ਾਰਾਂ ਮਹਿਲਾ ਮੁਲਾਜ਼ਮਾਂ ਨੇ ਵੀ ਸ਼ਿਰਕਤ ਕੀਤੀ। ਰੈਲੀ ਉਪਰੰਤ ਮੁਲਾਜ਼ਮਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਮਾਰਚ ਸ਼ੁਰੂ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਉਣ ਲਈ ਪ੍ਰਸ਼ਾਸਨ ਨੂੰ ਬੇਨਤੀ ਕੀਤੀ । ਪਰ ਕੋਈ ਸੁਣਵਾਈ ਨਾ ਹੋਣ ਤੇ ਜਦੋਂ ਮਾਰਚ ਵਾਈ ਪੀ ਐੱਸ ਚੌਕ ਵਿਚ ਪਹੁੰਚਿਆ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੁਲੀਸ ਮੁਲਾਜ਼ਮਾਂ ਨੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ।ਇੱਥੇ ਇਹ ਜ਼ਿਕਰਯੋਗ ਹੈ ਕਿ ਮਰਦ ਪੁਲੀਸ ਕਰਮਚਾਰੀਆਂ ਵੱਲੋਂ ਔਰਤ ਕਰਮਚਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਉਨ੍ਹਾਂ ਦੀਆਂ ਗੁੱਤਾਂ ਵੀ ਪੁੱਟੀਆਂ ਗਈਆਂ ।ਇਸ ਉਪਰੰਤ ਬਹੁਤ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ । ਜਿਸ ਦੇ ਵਿਰੋਧ ਵਿਚ ਅੱਜ ਸੈਂਕੜੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਗੁੱਸੇ ਦਾ ਮੁਜ਼ਾਹਰਾ ਕੀਤਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਪਾਲ ਬੰਗੀ , ਦਰਸ਼ਨ ਸਿੰਘ ਮੌੜ , ਸਿੋਰਜਣਾ ਪ੍ਰਿਤਪਾਲ ਸਿੰਘ ,ਸੁਖਦਰਸ਼ਨ ਸਿੰਘ , ਓਮ ਪ੍ਰਕਾਸ਼,ਅੰਮ੍ਰਿਤ ਮਾੜੀ’,ਗੁਰਦੇਵ ਕੋਟਫੱਤਾ ,ਬਲਜਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans