Menu

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਪਿੰਡਾਂ `ਚ ਜਾਗਰੂਕਤਾ ਲਿਆ ਰਹੀ ਹੈ ਪ੍ਰਚਾਰ ਵੈਨ

ਫਾਜ਼ਿਲਕਾ, 9 ਮਾਰਚ (ਰਿਤਿਸ਼) – ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਲਈ  ਜਾਗਰੂਕਤਾ ਵੈਨ ਚਲਾਈ ਗਈ ਹੈ।ਇਸ ਤਹਿਤ ਬਲਾਕ ਡੱਬਵਾਲਾ ਕਲਾ ਦੇ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਦੀ ਦੇਖ-ਰੇਖ ਹੇਠ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਕਜ ਚੌਹਾਨ ਅਤੇ ਨੋਡਲ ਅਫਸਰ ਡਾ: ਅਸ਼ੀਸ਼ ਗਰੋਵਰ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਰਕਾਰ ਦੀ ਇਕ ਮਹੱਤਵਪੂਰਨ ਲੋਕ ਭਲਾਈ ਸਕੀਮ ਹੈ ਜਿਸ ਦੇ ਤਹਿਤ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਪ੍ਰਬੰਧ ਹੈ। ਸਾਰੇ ਸਰਕਾਰੀ ਅਤੇ ਸੂਚੀਬਧ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਤਹਿਤ ਮੁਫਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ।ਇਸ ਵਿੱਚ ਸਮਾਜਿਕ ਅਤੇ ਆਰਥਿਕ ਤੌਰ `ਤੇ ਪਛੜੇ ਵਰਗ, ਜੇ-ਫਾਰਮ ਵਾਲੇ ਕਿਸਾਨ, ਛੋਟੇ ਦੁਕਾਨਦਾਰ, ਰਜਿਸਟਰਡ ਮਜ਼ਦੂਰ, ਸਮਾਰਟ ਰਾਸ਼ਨ ਕਾਰਡ ਧਾਰਕ, ਪੀਲੇ ਕਾਰਡ ਧਾਰਕ ਆਪਣੇ ਨੇੜੇ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਜਾਂ ਮਾਰਕੀਟ ਕਮੇਟੀ ਦਫਤਰ, ਸਰਕਾਰੀ ਹਸਪਤਾਲ ਵਿਖੇ ਕਾਰਡ ਬਣਾ ਸਕਦੇ ਹਨ। ਕਾਰਡ ਬਣਾਉਣ ਲਈ 30 ਰੁਪਏ ਦੀ ਫੀਸ ਲਗਦੀ ਹੈ।
ਮਾਸ ਮੀਡੀਆ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ ਇਹ ਵੈਨ ਰੂਟ ਪਲਾਨ ਅਨੁਸਾਰ ਬਲਾਕ ਡੱਬਵਾਲਾ ਕਲਾ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਜਾਗਰੂਕ ਕਰੇਗੀ। ਜ਼ਾਗਰੂਕਤਾ ਵੈਨ ਵੱਲੋਂ ਪਿੰਡ ਮੂਲੀਆ ਵਾਲੀ, ਬੰਨਿਆਂਵਾਲੀ, ਅਰਨੀਵਾਲਾ, ਡੱਬਵਾਲਾ ਕਾਲਾ, ਬੁਰਜ ਹਨੂੰਮਾਨਗੜ੍ਹ, ਕਹਾਰਿਆ ਵਾਲੀ ਵਿਚ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਸਿਹਤ ਕਰਮਚਾਰੀ ਤਰਸੇਮ ਸਿੰਘ, ਰਾਜਾ ਸੰਦੀਪ, ਜਤਿੰਦਰ ਸਚਦੇਵਾ, ਵਰਿੰਦਰ ਕੁਮਾਰ, ਬੂਟਾ ਸਿੰਘ, ਮਨਜੀਤ ਕੌਰ, ਸੀਮਾ ਰਾਣੀ, ਛਿੰਦਰਪਾਲ ਕੌਰ, ਕਮਲਜੀਤ ਕੋਰ, ਦਲਜੀਤ ਕੌਰ ਅਤੇ ਵੱਖ-ਵੱਖ ਪਿੰਡਾਂ ਦੀਆਂ ਆਸ਼ਾ ਵਰਕਰਾਂ ਮੌਜੂਦ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans