Menu

ਹੁਣ ਨਹੀ ਬੈਠਣਗੇ ਵਿਦਿਆਰਥੀ ਟਾਟਾਂ ਤੇ, ਸਰਕਾਰੀ ਸਕੂਲਾਂ ਨੂੰ ਹੋਈ ਫਰਨੀਚਰ ਮਿਲਣ ਦੀ  ਸ਼ੁਰੂਆਤ  

ਫਾਜ਼ਿਲਕਾ 9 ਮਾਰਚ (ਰਿਤਿਸ਼) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ  ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਨੂੰ ਸਮੇ ਦੇ ਹਾਣ ਦਾ ਬਣਾਉਣ ਲਈ ਵਿਭਾਗ ਵੱਲੋਂ ਸਮਾਰਟ ਸਕੂਲ ਪ੍ਰਾਜੈਕਟ ਚਲਾਇਆ ਜਾ ਰਿਹਾਂ  ਜਿਸ ਤਹਿਤ ਸਕੂਲਾਂ ਨੂੰ  ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉੱਥੇ  ਬੱਚਿਆਂ ਦੀ ਟਾਟਾ ਤੇ ਬੈਠਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ ਸਕੂਲਾਂ ਨੂੰ ਫਰਨੀਚਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਸਹੂਲਤ ਦੇਣ ਲਈ ਪੂਰੀ ਵਚਨਬੰਧਤਾ ਨਾਲ ਕੰਮ ਕੀਤਾ ਜਾ ਰਿਹਾ  ,ਸੋਹਣਾ ਸਕੂਲ ਮੁਹਿੰਮ ਤਹਿਤ ਸਕੂਲਾਂ ਦੀਆ ਇਮਾਰਤਾਂ ਦੀ ਸਾਂਭ ਸੰਭਾਲ ਦੇ ਨਾਲ-ਨਾਲ ਨਵੇ ਕਮਰੇ ਮੁਹੱਈਆ ਕਰਵਾਏ ਜਾ ਰਹੇ ਹਨ। ਉੱਥੇ ਸਕੂਲਾਂ  ਵਿੱਚ ਫਰਨੀਚਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾ ਜੋ ਕੋਈ ਵੀ ਵਿਦਿਆਰਥੀ ਥੱਲੇ ਨਾ ਬੈਠੇ ਇਸ ਪ੍ਰੋਗਰਾਮ ਤਹਿਤ ਅੱਜ ਖੂਈਆਂ ਸਰਵਰ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੰਜਕੋਸੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੱਪਾਵਾਲਾ ਤੋ ਸਕੂਲਾਂ ਨੂੰ ਫਰਨੀਚਰ ਦੇਣ ਦੀ ਰਸਮੀ ਸ਼ੁਰੂਆਤ ਹੋਈ ।ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ ਵੱਲੋ  ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦਾ ਇਸ ਉਪਰਾਲੇ ਲਈ ਉਚੇਚੇ ਤੌਰ ਤੇ ਧੰਨਵਾਦ ਕੀਤਾ ਗਿਆ ਜਿਹਨਾਂ ਦੀ ਦੂਰਦਰਸ਼ੀ ਸੋਚ ਨਾਲ ਇਹ ਸੰਭਵ ਹੋਇਆ ਹੈ। ਇਸ ਮੌਕੇ ਤੇ  ਸਕੂਲ ਮੁੱਖੀ ਨਰਿੰਦਰ ਸਿੰਘ  ਸੀਐਮਟੀ ਵਿਸ਼ਨੂੰ ਕੁਮਾਰ ਅਤੇ ਸਮੂਹ ਸਟਾਫ ਮੌਜੂਦ ਸੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans