Menu

 ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ ਸਖੀ ਸੈਂਟਰ

ਬਠਿੰਡਾ, 10 ਮਾਰਚ(ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕਮ-ਸੈਂਟਰ ਐਡਮਿਨਸਟ੍ਰੇਟਰ, ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸਰੁੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਤਿਆਚਾਰ ਤੇ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਦੀ ਮਦਦ ਲਈ ਬਠਿੰਡਾ ਵਿਖੇ ਵਨ ਸਟਾਪ (ਸਖੀ) ਸੈਂਟਰ ਵਿਖੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਵਾਈਆ ਜਾ ਰਹੀਆਂ ਹਨ।
ਉਨਾਂ ਅੱਗੇ ਦੱਸਿਆ ਕਿ ਇਸ ਸਖੀ ਸੈਂਟਰ ਦਾ ਮੁੱਖ ਉਦੇਸ਼ ਪਰਿਵਾਰ ਅਤੇ ਸਮਾਜ ਦੇ ਅੰਦਰ ਔਰਤਾਂ, ਪ੍ਰਾਈਵੇਟ ਅਤੇ ਪਬਲਿਕ ਸਥਾਨਾਂ ਵਿੱਚ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਵਿਸ਼ੇਸ ਸੇਵਾਵਾਂ ਅਤੇ ਸਹਿਯੋਗ ਦੇਣਾ, ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ, ਸਾਈਬਰ ਕਰਾਇਮ, ਰੇਪ ਆਦਿ ਤੋਂ ਪ੍ਰਭਾਵਿਤ ਔਰਤਾਂ ਨੂੰ ਸਹੂਲਤਾਂ ਦੇਣਾ ਹੈ। ਇਸ ਤੋਂ ਇਲਾਵਾ ਇੱਥੇ ਅੱਤਿਆਚਾਰ ਤੋਂ ਪੀੜਿਤ ਔਰਤਾਂ ਦੀ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ 5 ਦਿਨਾਂ ਲਈ ਸੈਲਟਰ ਵੀ ਪ੍ਰਦਾਨ ਕਰਵਾਉਣਾ, ਕਾਨੂੰਨੀ ਸਲਾਹ, ਪੁਲਿਸ ਮਦਦ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਹਾਇਤਾ ਨਾਲ ਲੋੜਵੰਦ ਔਰਤਾਂ ਨੂੰ ਵਕੀਲ ਦਵਾਉਣਾ ਅਤੇ ਵੀਡਿਉ ਕਾਨਫਰੰਸ ਦੀ ਸੁਵਿਧਾ ਵੀ ਪ੍ਰਦਾਨ ਕਰਵਾਈ ਜਾਦੀ ਹੈ।
ਇਸ ਮੌਕੇ ਵਨ ਸਟਾਪ ਸੈਂਟਰ ਸਖੀ ਦਾ ਸਟਾਫ  ਸ੍ਰੀਮਤੀ ਗੁਰਵਿੰਦਰ ਕੌਰ, ਸੋਨੀਆ, ਵੀਰਪਾਲ ਕੌਰ, ਕਿਰਨ ਬਾਲਾ ਮੌਜੂਦ ਰਹੇ ਅਤੇ ਕੈਂਪ ਵਿੱਚ ਮੌਜੂਦ ਔਰਤਾਂ ਨੂੰ ਸਖੀ ਸੈਂਟਰ ਵੱਨੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਕਾਨੂੰਨੀ ਸਲਾਹ ਬਾਰੇ ਦੱਸਿਆ ਗਿਆ।

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

EVM ਲੈ ਕੇ ਜਾ ਰਿਹਾ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39836 posts
  • 0 comments
  • 0 fans