Menu

ਅਲਾਬਮਾ ‘ਚ ਨੈਸ਼ਨਲ ਗਾਰਡ ਦਿਹਾਤੀ ਖੇਤਰਾਂ ਵਿੱਚ ਕਰਨਗੇ ਕੋਰੋਨਾ ਟੀਕਾਕਰਨ ‘ਚ ਸਹਾਇਤਾ

ਫਰਿਜ਼ਨੋ (ਕੈਲੀਫੋਰਨੀਆ), 11 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕੀ ਸੂਬੇ ਅਲਾਬਾਮਾ ‘ਚ ਨੈਸ਼ਨਲ ਗਾਰਡ ਮੈਂਬਰਾਂ ਨੂੰ ਰਾਜ ਦੇ ਪੇਂਡੂ ਖੇਤਰਾਂ ਵਿੱਚ ਕੋਰੋਨਾ ਟੀਕਾਕਰਨ ਲਈ ਤਾਇਨਾਤ ਕੀਤਾ ਜਾਵੇਗਾ । ਇਸ ਸੰਬੰਧੀ ਗਵਰਨਰ ਕੇਅ ਆਈਵੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਤੋਂ ਦੋ ਰਾਸ਼ਟਰੀ ਗਾਰਡ ਟੀਮਾਂ ਮੋਬਾਈਲ ਲੋਕੇਸ਼ਨਾਂ ਤੇ ਇੱਕ ਹਫ਼ਤੇ ਵਿੱਚ ਘੱਟੋ ਘੱਟ 8,000 ਟੀਕੇ ਲਗਾਉਣ ਦੇ ਉਦੇਸ਼ ਨਾਲ 24 ਕਾਉਂਟੀਆਂ ਵਿੱਚ ਤਾਇਨਾਤ ਹੋਣਗੀਆਂ। ਅਲਾਬਮਾ ਜਨ ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਟੀਕੇ ਦੀਆਂ 1.1 ਮਿਲੀਅਨ ਤੋਂ ਵੱਧ ਖੁਰਾਕਾਂ ਨੂੰ ਲਗਾਇਆ ਜਾ ਚੁੱਕਾ ਹੈ, ਪਰ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਇਹ ਟੀਕਾ ਲਗਾਉਣ ਵਿੱਚ ਸਮੱਸਿਆ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਅਲਾਬਮਾ ਨੇ ਸਾਲ ਦੇ ਸ਼ੁਰੂ ਵਿੱਚ ਨਵੇਂ ਕੇਸਾਂ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਰਿਕਾਰਡ ਗਿਣਤੀ ਨੂੰ ਦਰਜ ਕੀਤਾ ,ਜਿਸ ਕਾਰਨ ਰਾਜ ਨੇ ਆਪਣੇ ਮਾਸਕ ਪਾਉਣ ਸੰਬੰਧੀ ਨਿਯਮ 5 ਮਾਰਚ ਤੱਕ ਵਧਾ ਦਿੱਤੇ ਸਨ। ਕੇਸਾਂ ਦੇ ਮੱਦੇਨਜ਼ਰ ਮਾਸਕ ਪਾਉਣ ਸੰਬੰਧੀ ਨਿਯਮਾਂ ਨੂੰ 9 ਅਪ੍ਰੈਲ ਨੂੰ ਦੁਬਾਰਾ ਵਧਾ ਦਿੱਤਾ ਗਿਆ ਸੀ, ਪਰ ਆਈਵੀ ਅਨੁਸਾਰ ਇਹ ਜ਼ਰੂਰਤ ਖਤਮ ਹੋ ਜਾਵੇਗੀ। ਰਾਜ ਦੇ ਸਿਹਤ ਵਿਭਾਗ ਦੇ ਅਨੁਸਾਰ ਅਲਾਬਾਮਾ ਵਿੱਚ ਨਵੇਂ ਸਕਾਰਾਤਮਕ ਮਾਮਲਿਆਂ ਦੀ ਗਿਣਤੀ 14 ਦਿਨਾਂ ਤੋਂ ਘਟ ਰਹੀ ਹੈ। ਟੀਕਾਕਰਨ ਦੇ ਮਾਮਲੇ ਵਿੱਚ ਗਵਰਨਰ ਨੇ ਕਿਹਾ ਕਿ ਰਾਜ
ਟੀਕਿਆਂ ਦੀ ਵਧੇਰੇ ਸਪਲਾਈ ਪ੍ਰਾਪਤ ਕਰਨ ਲਈ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans