Menu

ਨਿਊਯਾਰਕ ਸਿਟੀ ਨੇ ਕੋਰੋਨਾ ਕਾਰਨ ਹੋਈਆਂ ਮੌਤਾਂ ਨੂੰ ਕੀਤਾ ਯਾਦ

ਫਰਿਜ਼ਨੋ (ਕੈਲੀਫੋਰਨੀਆ), 15 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਨੂੰ ਵੱਖ -ਵੱਖ ਸਮਾਗਮਾਂ ਨਾਲ ਯਾਦ ਕੀਤਾ ਗਿਆ। ਨਿਊਯਾਰਕ ਸ਼ਹਿਰ ਨੇ 14 ਮਾਰਚ, 2020 ਨੂੰ, ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ ਨੂੰ ਦਰਜ਼ ਕੀਤਾ ਸੀ ,ਜਿਸਦੇ ਇੱਕ ਸਾਲ ਵਿੱੱਚ ਇਸ ਜਾਨਲੇਵਾ ਵਾਇਰਸ ਨੇ ਸ਼ਹਿਰ ਹਜ਼ਾਰਾਂ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹਨਾਂ ਮੌਤਾਂ ਨੂੰ ਸਨਮਾਨ ਦੇਣ ਲਈ ਐਤਵਾਰ ਨੂੰ, ਨਿਊਯਾਰਕ ਵਾਸੀਆਂ ਨੇ ਸ਼ਹਿਰ ਦੇ ਕੁੱਝ ਸਥਾਨਾਂ ‘ਤੇ ਕਈ ਸਮਾਗਮਾਂ ਦੇ ਨਾਲ ਇਹਨਾਂ ਮੌਤਾਂ ਦੀ ਬਰਸੀ ਨੂੰ ਮਨਾਇਆ। ਨਿਊਯਾਰਕ ਵਿੱਚ ਦੁਪਹਿਰ ਤੋਂ ਪਹਿਲਾਂ, ਲਿੰਕਨ ਸੈਂਟਰ ਨੇ ਇੱਕ ਸੰਗੀਤ ਵੀਡੀਓ ਦਾ ਪ੍ਰੀਮੀਅਰ ਕੀਤਾ ਜਿਸ ਵਿੱਚ ਨਿਊਯਾਰਕ ਸਿਟੀ ਦੇ ਯੰਗ ਪੀਪਲਜ਼ ਦੁਆਰਾ ਪੇਸ਼ਕਾਰੀ ਕੀਤੀ ਗਈ ਅਤੇ ਸ਼ਾਮ ਵੇਲੇ ਫੁਹਾਰਿਆਂ  ਦੇ ਦੁਆਲੇ 30 ਮਿੰਟਾਂ ਤੱਕ ਮੋਮਬੱਤੀਆਂ ਜਗਾਈਆਂ ਗਈਆਂ । ਇਸਦੇ ਇਲਾਵਾ ਐਤਵਾਰ ਰਾਤ ਨੂੰ, ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਲਾਸੀਓ ਨੇ ਇੱਕ ਯਾਦਗਾਰ ਸੇਵਾ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀਆਂ ਫੋਟੋਆਂ ਅਤੇ ਵੀਡੀਓਜ਼ ਦੀ ਲਾਈਵ ਸਟ੍ਰੀਮਿੰਗ ਕੀਤੀ ਗਈ । ਇਸ ਸੰਬੰਧੀ ਹੋਰ ਸਮਾਗਮਾਂ ਵਿੱਚ ਨਿਊਯਾਰਕ ਫਿਲਹਰਮੋਨਿਕ ਨੇ ਵਾਇਰਸ ਨਾਲ ਮਾਰੇ ਗਏ ਨਿਊਯਾਰਕਰਾਂ ਦੀਆਂ ਕਾਲੀਆਂ ਅਤੇ ਚਿੱਟੀਆਂ ਤਸਵੀਰਾਂ ਬਰੁਕਲਿਨ ਬ੍ਰਿਜ ਉੱਤੇ ਪ੍ਰੋਜੈਕਟਰ ਨਾਲ ਪੇਸ਼ ਕੀਤੀਆਂ। ਇਸ ਤਰ੍ਹਾਂ ਦੇ ਹੋਰ ਸਮਾਗਮਾਂ ਨਾਲ ਨਿਊਯਾਰਕ ਨੇ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans