Menu

ਮੋਡਰਨਾ ਨੇ ਬੱਚਿਆਂ ਵਿੱਚ ਕੋਰੋਨਾ ਟੀਕੇ ਦਾ ਅਧਿਐਨ ਕੀਤਾ ਸ਼ੁਰੂ

ਫਰਿਜ਼ਨੋ (ਕੈਲੀਫੋਰਨੀਆ), 16 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਦੇਸ਼ ਵਿੱਚ ਕੋਰੋਨਾ ਟੀਕੇ ਦੀ ਮੋਹਰੀ ਕੰਪਨੀ ਮੋਡਰਨਾ ਨੇ ਇਸਦੇ ਟੀਕਿਆਂ ਦਾ ਅਧਿਐਨ ਬੱਚਿਆਂ ਵਿੱਚ ਸ਼ੁਰੂ ਕੀਤਾ ਹੈ। ਇਸ ਸੰਬੰਧੀ ਮੋਡਰਨਾ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਨੀ ਨੇ ਛੇ ਮਹੀਨੇ ਤੋਂ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ  ਕੋਵਿਡ -19 ਦੇ ਟੀਕੇ, ਐਮ ਆਰ ਐਨ ਏ -1273 ਦਾ ਅਧਿਐਨ ਸ਼ੁਰੂ ਕੀਤਾ ਹੈ। ਇਸ ਅਧਿਐਨ ਵਿੱਚ ਐਮ ਆਰ ਐਨ ਏ -1273 ਦੀਆਂ ਦੋ ਖੁਰਾਕਾਂ ਦੀ ਸੁਰੱਖਿਆ ਅਤੇ ਪ੍ਰਭਾਵ ਦਾ ਮੁਲਾਂਕਣ ਕੀਤਾ ਜਾਵੇਗਾ ਜੋ ਕਿ 28 ਦਿਨਾਂ ਦੇ ਫਰਕ ਨਾਲ ਦਿੱਤੀਆਂ ਜਾਣਗੀਆਂ। ਕੰਪਨੀ ਅਨੁਸਾਰ ਇਸ ਅਧਿਐਨ ਵਿੱਚ ਅਮਰੀਕਾ ਅਤੇ ਕੈਨੇਡਾ ਵਿੱਚ ਤਕਰੀਬਨ 6,750 ਬੱਚਿਆਂ ਨੂੰ ਦਾਖਲ ਕਰਨ ਦਾ ਇਰਾਦਾ ਹੈ। ਅਮਰੀਕਾ ਵਿੱਚ ਮੋਡਰਨਾ ਦਾ ਕੋਰੋਨਾ ਵਾਇਰਸ ਟੀਕਾ ਪਹਿਲਾਂ ਹੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਐਮਰਜੈਂਸੀ ਵਰਤੋਂ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਦੇ ਇਲਾਵਾ ਦਸੰਬਰ ਵਿੱਚ ਸ਼ੁਰੂ ਹੋਏ ਇੱਕ ਵੱਖਰੇ ਅਧਿਐਨ ਵਿੱਚ, ਮੋਡਰਨਾ 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਵੀ ਐਮ ਆਰ ਐਨ ਏ -1273 ਦੀ ਜਾਂਚ ਕਰ ਰਹੀ ਹੈ। ਇਹ ਨਵਾਂ ਅਧਿਐਨ ਨੈਸ਼ਨਲ ਇੰਸਟੀਚਿਊਟ ਆਫ਼ ਐਲਰਜੀ ਐਂਡ ਇਨਫੈਕਸ਼ਨਸ ਰੋਗ (ਐਨ ਆਈ ਏ ਆਈ ਡੀ) ਅਤੇ ਬਾਇਓਮੈਡੀਕਲ ਐਡਵਾਂਸਡ ਰਿਸਰਚ ਐਂਡ ਡਿਵੈਲਪਮੈਂਟ ਅਥਾਰਟੀ (ਬਾਰਡਾ) ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39943 posts
  • 0 comments
  • 0 fans