Menu

ਨਰਮੇ ਦੀ ਚੰਗੇਰੀ ਫਸਲ ਲਈ ਨਦੀਨ ਮਾਰੋ ਮੁਹਿੰਮ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ ਫਾਜ਼ਿਲਕਾ

????????????????????????????????????

ਫਾਜ਼ਿਲਕਾ 17 ਮਾਰਚ – ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇਥੇ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਬੈਠਕ ਕਰਕੇ ਨਰਮੇ ਦੀ ਬਿਜਾਈ ਤੋਂ ਪਹਿਲਾਂ ਨਦੀਨਾਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ।ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ ਨਾਲ ਸਬੰਧਤ ਖਾਲੀ ਪਈਆਂ ਜਮੀਨਾਂ ਤੋਂ ਨਦੀਨਾਂ ਨੂੰ ਸਾਫ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਉਪਮੰਡਲ ਪੱਧਰ ਤੇ ਐਸ.ਡੀ.ਐਮ ਇਸ ਮੁਹਿੰਮ ਦੀ ਨਿਗਰਾਣੀ ਕਰਨਗੇ ਜਦ ਕਿ ਖੇਤੀਬਾੜੀ ਵਿਭਾਗ ਨੋਡਲ ਵਿਭਾਗ ਵੱਜੋ ਕੰਮ ਕਰੇਗਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲੇ੍ਹ ਵਿੱਚ ਝੋਨੇ ਹੇਠੋ ਰਕਬਾ ਘਟਾ ਕੇ ਨਰਮੇ ਹੇਠ ਰਕਬਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਵਾਰ 90 ਹਜ਼ਾਰ ਹੈਕਟੇਅਰ ਵਿੱਚ ਨਰਮੇ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ।
ਮੁੱਖ ਖੇਤੀਬਾੜੀ ਅਫਸਰ ਸੁਰਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਵਿਭਾਗ ਪੰਚਾਇਤਾਂ ਦੀਆਂ ਜ਼ਮੀਨਾਂ ਤੋਂ ਨਦੀਨਾਂ ਨੂੰ ਨਸ਼ਟ ਕਰਵਾਏਗਾ।ਇਸੇ ਤਰ੍ਹਾਂ ਵਣ ਵਿਭਾਗ ਆਪਣੇ ਅਧੀਨ ਆਉਂਦੇ ਰਕਬੇ ਵਿਚ ਨਦੀਨਾਂ ਦੀ ਰੋਕਥਾਮ ਕਰੇਗਾ।ਉਨ੍ਹਾਂ ਨੇ ਸਿੰਚਾਈ ਅਤੇ ਡਰੇਨਜ਼ ਵਿਭਾਗ ਨੂੰ ਵੀ ਅਜਿਹਾ ਹੀ ਕਰਨ ਦੀ ਅਪੀਲ ਕੀਤੀ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਆਲੇ-ਦੁਆਲੇ ਖੜ੍ਹੇ ਨਦੀਨਾਂ ਨੂੰ ਜੜ੍ਹ ਤੋਂ ਪੁਟ ਦੇਣ ਕਿਉਂਕਿ ਇਸ ਸਮੇਂ ਇਨ੍ਹਾਂ ਨਦੀਨਾ ਤੇ ਚਿੱਟੀ ਮੱਖੀ ਪਲਦੀ ਹੈ ਜ਼ੋ ਕਿ ਬਾਅਦ ਵਿੱਚ ਨਰਮੇ ਦੀ ਫਸਲ ਤੇ ਹਮਲੇ ਦਾ ਕਾਰਨ ਬਣਦੀ ਹੈ।
ਖੇਤੀਬਾੜੀ ਅਫਸਰ ਗੁਰਮੀਤ ਸਿੰਘ ਸੋਢੀ ਨੇ ਚਿੱਟੀ ਮੱਖੀ ਦੀ ਛੁਪਣਗਾਹ ਬਣਨ ਵਾਲੇ ਨਦੀਨਾਂ ਬਾਰੇ ਦੱਸਦਿਆ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦੋਧਕ, ਧਤੂਰਾ, ਮਿਲਕਵੀਡ, ਬਾਥੂ, ਕੰਗੀਬੂਟੀ, ਚੁਲਾਈ, ਗਵਾਰਫੱਲੀ, ਭੰਬੋਲਾ, ਤਾਂਦਲਾ, ਹੁਲ ਹੁਲ, ਮਾਕੜੂ ਵੇਲ, ਗਾਜਰ-ਘਾਹ, ਭੰਗ, ਪੁਠਕੰਡਾ ਨੂੰ ਆਪਣੇ ਖੇਤਾਂ ਦੁਆਲੇ ਨਸ਼ਟ ਕਰ ਦੇਣ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans