Menu

ਦੱਖਣੀ ਕੈਲੀਫੋਰਨੀਆ ਵਿੱਚ ਪਟਾਕੇ ਚੱਲਣ ਨਾਲ ਹੋਇਆ ਵੱਡਾ ਧਮਾਕਾ, 2 ਲੋਕਾਂ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ), 17 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਦੱਖਣੀ ਕੈਲੀਫੋਰਨੀਆ ਦੇ ਓਨਟਾਰੀਓ ਖੇਤਰ ਵਿੱਚ ਮੰਗਲਵਾਰ ਨੂੰ ਪਟਾਕੇ ਚੱਲਣ ਕਾਰਨ ਹੋਏ  ਵੱਡੇ ਧਮਾਕੇ ਵਿੱਚ ਦੋ ਵਿਅਕਤੀ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ ਹੈ।  ਓਨਟਾਰੀਓ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਅਧਿਕਾਰੀ ਦੁਪਹਿਰ 12:30 ਵਜੇ ਸੈਨ ਐਂਟੋਨੀਓ ਅਤੇ ਮੈਪਲ ਐਵੀਨਿਊ ਦੇ ਖੇਤਰ ਵਿੱਚ ਹੋਏ ਇੱਕ ਵਿਸਫੋਟ ਸੰਬੰਧੀ ਕਾਰਵਾਈ ਕਰਨ ਪਹੁੰਚੇ ਅਤੇ ਓਨਟਾਰੀਓ ਦੇ ਫਾਇਰ ਡਿਪਾਰਟਮੈਂਟ ਦੇ ਚੀਫ ਗੇਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ । ਗੇਕ ਅਨੁਸਾਰ ਇਸ ਹਾਦਸੇ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਵੀ ਜ਼ਖਮੀ ਹੋਏ, ਜਦਕਿ ਇੱਕ ਹੋਰ ਕੁੱਤਾ ਮ੍ਰਿਤਕ ਪਾਇਆ ਗਿਆ। ਗੇਕ ਨੇ ਘਟਨਾ ਸਥਾਨ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਟਾਕਿਆਂ ਦੇ ਫਟਣ ਕਾਰਨ ਇਹ ਹਾਦਸਾ ਵਾਪਰਿਆ ਪਰ ਇਹ ਤੁਰੰਤ ਸਪਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਦੇ ਫਟਣ ਦਾ ਕੀ ਕਾਰਨ ਹੈ।ਅਧਿਕਾਰੀਆਂ ਅਨੁਸਾਰ ਇਸ ਧਮਾਕੇ ਦੀ ਲਪੇਟ ਵਿੱਚ ਕਈ ਇਮਾਰਤਾਂ ਸ਼ਾਮਿਲ ਸਨ ਅਤੇ ਸੁਰੱਖਿਆ ਕਾਰਨਾਂ ਕਰਕੇ ਉਹਨਾਂ ਨੂੰ ਖਾਲੀ ਕਰਵਾਇਆ ਗਿਆ। ਸਥਾਨਕ ਨਿਵਾਸੀਆਂ ਅਨੁਸਾਰ ਧਮਾਕਾ ਇੰਨਾ ਜਬਰਦਸਤ ਸੀ ਕਿ ,ਇੱਕ ਵਾਰ ਨੇੜਲੇ ਘਰ ਕੰਬ ਗਏ ਸਨ। ਇਸ ਘਟਨਾ ਦੇ ਸੰਬੰਧ ਵਿੱਚ ਐਫ ਬੀ ਆਈ ਅਤੇ ਬੰਬ ਸਕੁਐਡ ਨੇ ਵੀ ਆਪਣੀ ਕਾਰਵਾਈ ਕੀਤੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans