Menu

‘ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿੱਚ ਖੜ੍ਹਾ’: ਮੁੱਖ ਮੰਤਰੀ

ਚੰਡੀਗੜ੍ਹ, 18 ਮਾਰਚ – ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਹੱਦੋ-ਵੱਧ ਖੇਤਰੀਕਰਨ ਦੀ ਨੀਤੀ ਦਾ ਸਖਤ ਵਿਰੋਧ ਕਰਦਿਆਂ ਕਿਹਾ, ”ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿਚ ਖੜ੍ਹਾ ਹੈ।”
ਉਨ੍ਹਾਂ ਵੀਰਵਾਰ ਨੂੰ ਕਿਹਾ, ”ਮੇਰਾ ਮੰਨਣਾ ਹੈ ਕਿ ਭਾਰਤ ਇਕ ਦੇਸ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਹੱਦੋ-ਵੱਧ ਖੇਤਰੀਕਰਨ ਠੀਕ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿਚ ਗੁਆਂਢੀ ਸੂਬੇ ਹਰਿਆਣਾ ਵੱਲੋਂ ਨਿੱਜੀ ਖੇਤਰ ਵਿਚ ਸਥਾਨਕ ਲੋਕਾਂ ਲਈ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ਸਬੰਧੀ ਕੀਤੇ ਐਲਾਨ ਦੇ ਮੱਦੇਨਜ਼ਰ ਸਥਾਨਕ ਨੌਜਵਾਨਾਂ ਲਈ ਨੌਕਰੀਆਂ ਵਿਚ ਰਾਖਵੇਂਕਰਨ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਇਹ ਦੱਸਦਿਆਂ ਕਿ ਭਾਰਤ ਵਿੱਚ ਅਜਿਹਾ ਕੋਈ ਅਜਿਹਾ ਸੂਬਾ ਨਹੀਂ ਹੈ ਜਿਥੇ ਪੰਜਾਬੀਆਂ ਨੇ ਤਰੱਕੀ ਨਹੀਂ ਕੀਤੀ ਅਤੇ ਵਧੀਆ ਕੰਮ-ਕਾਜ ਨਹੀਂ ਕੀਤਾ, ਮੁੱਖ ਮੰਤਰੀ ਨੇ ਸਵਾਲ ਕੀਤਾ, ”ਪੰਜਾਬੀ ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਕਿਉਂ ਨਹੀਂ ਖਰੀਦ ਸਕਦੇ ਜਾਂ ਕਸਮੀਰ ਤੇ ਰਾਜਸਥਾਨ ਵਿੱਚ ਉਨ੍ਹਾਂ ਨੂੰ ਅਜਿਹੇ ਅਧਿਕਾਰ ਕਿਉਂ ਨਹੀਂ ਹਨ।”
ਉਨ੍ਹਾਂ ਚਿਤਾਵਨੀ ਦਿੱਤੀ ”ਜੇਕਰ ਅਸੀਂ ਖੇਤਰੀਕਰਨ ਲਾਗੂ ਕਰਾਂਗੇ ਤਾਂ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।”

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In