Menu

ਫਾਜ਼ਿਲਕਾ : ਨੈਸ਼ਨਲ ਲੋਕ ਅਦਾਲਤ 10 ਅਪ੍ਰੈਲ ਨੂੰ ਲਗਾਈ ਜਾਏਗੀ

ਫਾਜ਼ਿਲਕਾ, 19 ਮਾਰਚ (ਰਿਤਸ਼) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਤਰਸੇਮ ਮੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਜੀ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ 10 ਅਪ੍ਰੈਲ 2021 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।
ਸ਼੍ਰੀ ਰਾਜ ਪਾਲ ਰਾਵਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾ ਸਕਦੀ ਹੈ ਅਤੇ 1968 ਜਾਂ 261500 `ਤੇ ਸੰਪਰਕ ਕੀਤਾ ਜਾ ਸਕਦਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans