Menu

ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ਉਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ

ਚੰਡੀਗੜ, 19 ਮਾਰਚ – ਪਾਕਿਸਤਾਨ ਵੱਲੋਂ ਮਦਦ ਪ੍ਰਾਪਤ ਅਤਿਵਾਦ ਨੂੰ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਦੇ ਆਮ ਵਾਂਗ ਹੋਣ ਵਿੱਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਭਾਰਤ ਨਾਲ ਅਮਨ ਦੇ ਮੁੱਦੇ ਉਤੇ ਲੱਛੇਦਾਰ ਭਾਸ਼ਣ ਦੇਣ ਦੀ ਬਜਾਏ ਪੁਖਤਾ ਕਾਰਵਾਈ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਆਈ.ਐਸ.ਆਈ. ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਹੀ ਭਾਰਤ-ਪਾਕਿ ਰਿਸ਼ਤਿਆਂ ਵਿੱਚ ਸਥਿਰਤਾ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਪਾਕਿਸਤਾਨ ਪ੍ਰਤੀ ਨਰਮ ਰੁਖ਼ ਭਾਰਤ ਨੂੰ ਉਦੋਂ ਤੱਕ ਵਾਰਾ ਨਹੀਂ ਖਾ ਸਕਦਾ, ਜਦੋਂ ਤੱਕ ਪਾਕਿਸਤਾਨ ਆਪਣੇ ਫੋਕੇ ਵਾਅਦਿਆਂ ਦੀ ਥਾਂ ਪੁਖ਼ਤਾ ਅਮਲਾਂ ਨਾਲ ਆਪਣੀ ਸੰਜੀਦਗੀ ਸਾਬਤ ਨਹੀਂ ਕਰ ਦਿੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘‘ਸਰਹੱਦ ਪਾਰ ਤੋਂ ਭਾਰਤ ਵਿੱਚ ਘੁਸਪੈਠ ਹਾਲੇ ਵੀ ਜਾਰੀ ਹੈ ਅਤੇ ਸਰਹੱਦਾਂ ਉਤੇ ਰੋਜ਼ਾਨਾ ਭਾਰਤੀ ਫੌਜੀ ਮਾਰੇ ਜਾ ਰਹੇ ਹਨ। ਪਾਕਿਸਤਾਨ ਤੋਂ ਹਰ ਰੋਜ਼ ਡਰੋਨਾਂ ਰਾਹੀਂ ਪੰਜਾਬ ਵਿੱਚ ਹਥਿਆਰ ਤੇ ਹੈਰੋਇਨ ਪਹੁੰਚਾਈ ਜਾ ਰਹੀ ਹੈ। ਮੇਰੇ ਸੂਬੇ ਵਿੱਚ ਰੋਜ਼ਾਨਾ ਗੜਬੜੀਆਂ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪਹਿਲਾਂ ਇਹ ਸਭ ਕੁੱਝ ਰੁਕਣਾ ਚਾਹੀਦਾ ਹੈ ਤਾਂ ਹੀ ਅਸੀਂ ਅਮਨ ਲਈ ਗੱਲਬਾਤ ਕਰ ਸਕਾਂਗੇ।’’
ਮੁੱਖ ਮੰਤਰੀ ਨੇ 1964 ਵਿੱਚ ਪੱਛਮੀ ਕਮਾਂਡ ਵਿੱਚ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਦੇ ਏ.ਡੀ.ਸੀ. ਵਜੋਂ ਆਪਣੇ ਨਿੱਜੀ ਤਜਰਬਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦਾ ਭਰੋਸਾ ਜਿੱਤਣ ਲਈ ਪਾਕਿਸਤਾਨ ਨੂੰ ਅਮਨ ਦੀ ਕੋਸ਼ਿਸ਼ ਦੀ ਪੇਸ਼ਕਸ਼ ਲਈ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨਾਂ ਕਿਹਾ ‘‘ਉਦੋਂ ਸਾਨੂੰ ਪੱਛਮੀ ਸਰਹੱਦ ਤੋਂ ਰੋਜ਼ਾਨਾ ਗੋਲੀਬਾਰੀ ਤੇ ਗੜਬੜੀ ਦੀਆਂ ਰਿਪੋਰਟਾਂ ਮਿਲਦੀਆਂ ਸਨ, ਜਿਵੇਂ ਕਿ ਹੁਣ ਮਿਲ ਰਹੀਆਂ ਹਨ।’’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਜ਼ਰੂਰੀ ਹੈ ਕਿ ਸਿਰਫ਼ ਬਾਜਵਾ ਨਹੀਂ, ਸਗੋਂ ਸਮੁੱਚੀ ਪਾਕਿਸਤਾਨੀ ਫੌਜੀ ਲੀਡਰਸ਼ਿਪ ਭਾਰਤ ਨਾਲ ਸ਼ਾਂਤੀ ਦਾ ਰਾਹ ਪੱਧਰਾ ਕਰਨ ਤੇ ਬੀਤੇ ਦੀਆਂ ਗੱਲਾਂ ਭੁਲਾਉਣ ਵਾਲੇ ਵਿਚਾਰ ਦੇ ਪੱਖ ਵਿੱਚ ਆਏ। ਉਨਾਂ ਕਿਹਾ ਕਿ ਭਾਰਤ ਨੇ ਕਦੀ ਵੀ ਦੋਵਾਂ ਮੁਲਕਾਂ ਵਿਚਾਲੇ ਅਮਨ ਦੇ ਰਾਹ ਵਿੱਚ ਅੜਿੱਕਾ ਨਹੀਂ ਡਾਹਿਆ, ਜਦੋਂ ਕਿ ਪਾਕਿਸਤਾਨ ਵੱਲੋਂ ਹੀ ਇਹ ਅੜਿੱਕੇ ਡਾਹੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਅਮਨ ਪ੍ਰਸਤਾਵਾਂ ਉਤੇ ਭਾਰਤ ਤਾਂ ਹੀ ਯਕੀਨ ਤੇ ਹੁੰਗਾਰਾ ਭਰ ਸਕਦਾ ਹੈ, ਜਦੋਂ ਇਨਾਂ ਸਵਾਲਾਂ ਦਾ ਜਵਾਬ ਮਿਲ ਜਾਵੇ ਕਿ ਕੀ ਉਥੇ ਸਾਰੇ ਜਨਰਲ ਬਾਜਵਾ ਵੱਲੋਂ ਪ੍ਰਗਟਾਏ ਵਿਚਾਰਾਂ ਨਾਲ ਇਤਫ਼ਾਕ ਰੱਖਦੇ ਹਨ? ਕੀ ਉਹ ਸਾਰੇ ਅਤਿਵਾਦੀ ਗਰੁੱਪਾਂ ਦੀ ਸਭ ਤਰਾਂ ਦੀ ਮਦਦ ਤੋਂ ਫੌਰੀ ਹੱਥ ਖਿੱਚਦੇ ਹਨ? ਕੀ ਉਹ ਆਈ.ਐਸ.ਆਈ. ਨੂੰ ਭਾਰਤ ਵਿਚਲੀਆਂ ਸਾਰੀਆਂ ਗਤੀਵਿਧੀਆਂ ਬੰਦ ਕਰਨ ਲਈ ਕਹਿ ਸਕਦੇ ਹਨ? ਅਮਨ ਲਈ ਕੋਈ ਸ਼ਰਤ ਨਾ ਹੋਣ ਦੀ ਗੱਲ ਆਖਦਿਆਂ ਉਨਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਦਾ ਹਮਾਇਤੀ ਰਿਹਾ ਹੈ ਅਤੇ ਸਾਰੇ ਭਾਰਤੀ ਅਮਨ ਚਾਹੁੰਦੇ ਹਨ ਪਰ ਭਾਰਤ ਆਪਣੀ ਸੁਰੱਖਿਆ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਵਿੱਚ ਬਣੇ ਹਾਲਾਤ ਅਤੇ ਪਾਕਿਸਤਾਨ ਦੀ ਚੀਨ ਨਾਲ ਵਧਦੀ ਗੰਢ-ਤੁੱਪ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਹੋਰ ਸਰਹੱਦਾਂ ਉਤੇ ਵੀ ਭਾਰਤ ਲਈ ਖ਼ਤਰੇ ਖੜੇ ਹੋਏ ਹਨ। ਉਨਾਂ ਕਿਹਾ ਕਿ ਜੇ ਪਾਕਿਸਤਾਨ ਸੱਚੀ-ਮੁੱਚੀ ਭਾਰਤ ਨਾਲ ਅਮਨ ਲਈ ਸੰਜੀਦਾ ਹੈ ਤਾਂ ਉਸ ਨੂੰ ਚੀਨ ਨੂੰ ਇਹ ਸਪੱਸ਼ਟ ਤੇ ਠੋਕਵਾਂ ਸੁਨੇਹਾ ਦੇਣਾ ਪਵੇਗਾ ਕਿ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਉਤੇ ਕਿਸੇ ਵੀ ਤਰਾਂ ਦਾ ਜ਼ੋਖ਼ਮ ਸਹੇੜਨ ਵੇਲੇ ਉਹ (ਪਾਕਿਸਤਾਨ) ਨਾਲ ਨਹੀਂ ਖੜੇਗਾ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans