Menu

ਏਸ਼ੀਅਨ ਅਮਰੀਕੀ ਭਾਈਚਾਰੇ ਦੀ ਸੁਰੱਖਿਆ ਲਈ ਪੁਲਿਸ ਦੁਆਰਾ ਵਧਾਈ ਜਾਵੇਗੀ ਗਸ਼ਤ

ਫਰਿਜ਼ਨੋ (ਕੈਲੀਫੋਰਨੀਆ), 19 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਐਟਲਾਂਟਾ  ਵਿਚ ਤਿੰਨ ਮਸਾਜ ਸੈਂਟਰਾਂ ‘ਤੇ ਇੱਕ ਬੰਦੂਕਧਾਰੀ ਦੁਆਰਾ ਗੋਲੀਬਾਰੀ ਕਰਕੇ ਅੱਠ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਜਿਨ੍ਹਾਂ ਵਿਚੋਂ ਬਹੁਤੀਆਂ ਏਸ਼ੀਆਈ ਮੂਲ ਦੀਆਂ ਔਰਤਾਂ ਸਨ। ਦੇਸ਼ ਵਿੱਚ ਏਸ਼ੀਅਨ ਭਾਈਚਾਰੇ ਉੱਪਰ ਹੋ ਰਹੇ ਹਮਲਿਆਂ ਦੇ ਮੱਦੇਨਜ਼ਰ, ਅਮਰੀਕਾ ਦੀ ਪੁਲਿਸ ਦੁਆਰਾ ਏਸ਼ੀਅਨ ਅਮਰੀਕੀ ਭਾਈਚਾਰਿਆਂ ਵਿੱਚ ਸੁਰੱਖਿਆ ਕਾਰਨਾਂ ਕਰਕੇ ਗਸ਼ਤ ਵਧਾਈ ਜਾ ਰਹੀ ਹੈ। ਐਟਲਾਟਾਂ ਵਿਚਲੀ ਗੋਲੀਬਾਰੀ ਦੇ ਸੰਬੰਧ ਵਿੱਚ ਚੈਰੋਕੀ ਕਾਉਂਟੀ ਸ਼ੈਰਿਫ ਦੇ ਦਫ਼ਤਰ ਅਨੁਸਾਰ ਹਮਲੇ ਦੇ ਸ਼ੱਕੀ, 21 ਸਾਲਾ ਰਾਬਰਟ ਲੋਂਗ ਨੂੰ ਗੋਲੀਬਾਰੀ ਤੋਂ ਕੁਝ ਘੰਟਿਆਂ ਬਾਅਦ  ਹਿਰਾਸਤ ਵਿੱਚ ਲੈ ਲਿਆ ਗਿਆ, ਅਤੇ ਉਸਨੇ ਇਸ  ਕਤਲੇਆਮ ਵਿੱਚ ਆਪਣੀ ਭੂਮਿਕਾ ਨੂੰ ਮੰਨਿਆ। ਇਹ ਕਤਲੇਆਮ ਏਸ਼ੀਆਈ ਵਿਰੋਧੀ ਅਮਰੀਕੀ ਨਫ਼ਰਤ ਦੇ ਅਪਰਾਧਾਂ ਦੇ ਵਧਣ ਦੇ ਕਾਰਨ ਹੋਇਆ ਅਤੇ ਨਿਊਯਾਰਕ ਪੁਲਿਸ ਵਿਭਾਗ ਨੇ ਦੱਸਿਆ ਕਿ ਏਸ਼ੀਅਨ ਭਾਈਚਾਰਿਆਂ ਨੂੰ ਸੁਰੱਖਿਅਤ ਕਰਨ ਲਈ ਪੁਲਿਸ ਨੂੰ ਤਾਇਨਾਤ ਕੀਤਾ ਜਾਵੇਗਾ। ਇਸਦੇ ਨਾਲ ਹੀ ਸ਼ਿਕਾਗੋ ਵਿੱਚ ਵੀ , ਏਸ਼ੀਅਨ ਅਮੈਰੀਕਨ ਅਤੇ ਪੈਸੀਫਿਕ ਆਈਲੈਂਡਰ ਭਾਈਚਾਰਿਆਂ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ। ਐਟਲਾਂਟਾ ਪੁਲਿਸ ਨੇ ਵੀ ਖੇਤਰ ਵਿਚਲੇ ਇਲਾਕਿਆਂ ਵਿੱਚ ਗਸ਼ਤ ਵਧਾ ਦਿੱਤੀ ਹੈ, ਅਤੇ ਇਸ ਗੋਲੀਬਾਰੀ ਦੇ ਮੱਦੇਨਜ਼ਰ ਏਸ਼ੀਆਈ ਕਾਰੋਬਾਰਾਂ ਅਤੇ ਇਸ ਦੇ ਆਸਪਾਸ ਵੀ ਵਾਧੂ ਗਸ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans