Menu

ਸਿਹਤ ਵਿਭਾਗ ਵੱਲੋਂ ਹਾਈਪਰ ਟੈਨਸ਼ਨ ਅਤੇ ਸ਼ੂਗਰ ਸਬੰਧੀ ਪੋਸਟਰ ਰਿਲੀਜ

ਬਠਿੰਡਾ, 22 ਮਾਰਚ(ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਸਿਵਲ  ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵੱਲੋਂ ਅੰਬੂਜਾ ਸੀਮਿੰਟ ਫਾਊਂਡੇਸ਼ਨ ਦੇ ਸਹਿਯੋਗ ਨਾਲ ਹਾਈਪਰ ਟੈਨਸ਼ਨ ਅਤੇ ਸ਼ੂਗਰ ਵਿਸ਼ੇ ’ਤੇ ਤਿਆਰ ਕੀਤਾ ਪੋਸਟਰ ਰਿਲੀਜ਼ ਕੀਤਾ ਗਿਆ।

            ਇਸ ਮੌਕੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਬੂਜਾ ਸੀਮਿੰਟ ਫਾਊਂਡੇਸ਼ਨ ਬਠਿੰਡਾ ਦਾ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਆਮ ਜਨਤਾ ਨੂੰ ਜਗਰੂਕ ਕਰਨ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵੱਡੀ ਗਿਣਤੀ ਵਿੱਚ ਲੋਕ ਸ਼ੂਗਰ ਅਤੇ ਹਾਈਪਰਟੈਨਸ਼ਨ (ਬਲੱਡ ਪੈ੍ਰਸ਼ਰ) ਦੀ ਬਿਮਾਰੀ ਤੋਂ ਪੀੜਤ ਹਨ। ਜਿੰਨਾਂ ਨੂੰ ਰੈਗੂਲਰ ਚੈੱਕ ਅੱਪ, ਇਲਾਜ਼ ਅਤੇ ਜਾਗਰੂਕਤਾ ਦੀ ਲੋੜ ਹੈ ਤਾਂ ਜੋ ਦਿਨ-ਬ-ਦਿਨ ਵੱਧ ਰਹੀਆਂ ਬਿਮਾਰੀਆਂ ਨੂੰ  ਕੰਟਰੋਲ ਕੀਤਾ ਜਾ ਸਕੇ। ਉਨਾਂ ਇਹ ਵੀ ਦੱਸਿਆ ਕਿ ਜ਼ਿਲਾ ਪੱਧਰ ਅਤੇ ਗੈਰ ਸੰਚਾਰੀ ਬਿਮਾਰੀਆਂ ਦੇ ਇਲਾਜ ਸੰਬੰਧੀ ਐਨ. ਸੀ. ਡੀ. ਕਲੀਨਿਕ ਕੰਮ ਕਰ ਰਿਹਾ ਹੈ।

            ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਰੀਆ ਮੈਨੇਜਰ ਮਾਨਵ ਮੈਟੀ ਨੇ ਦੱਸਿਆ ਕਿ ਸਿਹਤ ਵਿਭਾਗ ਨਾਲ ਮਿਲਕੇ ਗੋਨਿਆਣਾ ਬਲਾਕ ਦੇ 12 ਪਿੰਡਾਂ ਵਿੱਚ ਸਿਹਤ ਵਿਸ਼ੇ ਨਾਲ ਸੰਬਧਿਤ ਇੱਕ ਵਿਸ਼ੇਸ਼ ਪੋ੍ਰਜੈਕਟ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਅਨੀਮੀਆ, ਹਾਈਪਰਟੈਨਸ਼ਨ ਅਤੇ ਸ਼ੂਗਰ ਆਦਿ ਬਿਮਾਰੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਇਨਾਂ ਬਿਮਾਰੀਆਂ ਪ੍ਰਤੀ ਜਾਗਰੂਕ ਵੀ ਕੀਤੀ ਜਾਂਦਾ ਹੈ। ਜਿਸ ਵਿੱਚ ਰੋਜ਼ਾਨਾ ਦੀਆਂ ਖਾਣ-ਪੀਣ ਅਤੇ ਰਹਿਣ ਸਹਿਣ ਦੀਆਂ ਆਦਤਾਂ ਵਿੱਚ ਬਦਲਾਅ ਲਿਆਉਣ ਬਾਰੇ ਗਤੀਵਿਧੀਆਂ ਕੀਤੀਆਂ ਜਾਦੀਆਂ ਹਨ। ਹਰ ਪੀੜਤ ਵਿਅਕਤੀ ਦਾ ਫਾਲੋਅੱਪ ਅਤੇ ਰਿਕਾਰਡ ਮੇਨ ਟੇਨ ਕੀਤਾ ਜਾਂਦਾ ਹੈ ।

            ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾਂ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿੰਦਰਪਾਲ ਸਿੰਘ, ਜ਼ਿਲਾ ਡੈਂਟਲ ਹੈਲਥ ਅਫ਼ਸਰ ਡਾ. ਨਰੇਸ਼ ਸਿੰਗਲਾ, ਪੋ੍ਰਜੈਕਟ ਕੁਆਰਡੀਨੇਟਰ ਸੰਜੈ ਕੁਮਾਰ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਡਿਪਟੀ ਐਮ.ਈ.ਆਈ.ਓ. ਕੁਲਵੰਤ ਸਿੰਘ, ਜ਼ਿਲਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ ਅਤੇ ਡਾ. ਮੁਨੀਸ਼ ਗੁਪਤਾ  ਹਾਜ਼ਰ ਸਨ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans