Menu

ਸਰਬਤ ਸਿਹਤ ਬੀਮਾ ਯੋਜਨਾ ਦੇ ਬਕਾਇਆ ਕਾਰਡ ਤੁਰੰਤ ਬਣਵਾਏ ਜਾਣ – ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 22 ਮਾਰਚ (ਰਿਤਿਸ਼)- ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਸਰਬਤ ਸਿਹਤ ਬੀਮਾ ਯੋਜਨਾ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਯੋਜਨਾ ਦੇ ਕਾਰਡ ਜਿਸ ਨੇ ਵੀ ਹਾਲੇ ਨਹੀਂ ਬਣਵਾਏ ਹਨ ਉਹ ਤੁਰੰਤ ਇਹ ਕਾਰਡ ਬਣਵਾਏ। ਉਨਾਂ ਨੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਕੈਂਪ ਲਗਾ ਕੇ ਤੇਜੀ ਨਾਲ ਕਾਰਡ ਬਣਾਉਣ ਦੀ ਹਦਾਇਤ ਕੀਤੀ ਹੈ। ਉਨਾਂ ਨੇ ਕਿਹਾ ਕਿ ਹਰ ਰੋਜ ਜ਼ਿਲੇ ਦੇ 40 ਪਿੰਡਾਂ ਵਿਚ ਇਸ ਤਰਾਂ ਦੇ ਕੈਂਪ ਲਗਾਏ ਜਾਣ ਅਤੇ ਸਾਰੇ ਵਿਭਾਗ ਇਸ ਮੌਕੇ ਲੋਕਾਂ ਨੂੰ ਪ੍ਰੇਰਿਤ ਕਰਕੇ ਉਨਾਂ ਦੇ ਕਾਰਡ ਬਣਾਉਣ।
ਇਸ ਮੌਕੇ ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 5 ਲੱਖ 568 ਲੋਕ ਇਸ ਕਾਰਡ ਲਈ ਯੋਗ ਹਨ ਜਿੰਨਾਂ ਵਿਚੋਂ 315485 ਨੇ ਆਪਣੇ ਕਾਰਡ ਬਣਾ ਲਏ ਹਨ। ਉਨਾਂ ਨੇ ਕਿਹਾ ਇਸ ਯੋਜਨਾ ਤਹਿਤ ਰਾਸ਼ਨ ਕਾਰਡ ਧਾਰਕ ਪਰਿਵਾਰ, ਊਸਾਰੀ ਕਿਰਤੀ, ਕਿਸਾਨ, ਛੋਟੋ ਵਪਾਰੀ ਆਦਿ ਯੋਗ ਹਨ। ਕਾਰਡ ਬਣਵਾਉਣ ਤੇ ਪਰਿਵਾਰ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੁਲਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਾਰਡ ਸਾਰੇ ਸੇਵਾ ਕੇਂਦਰਾਂ, ਮਾਰਕਿਟ ਕਮੇਟੀਆਂ, ਅਤੇ ਕਾਮਨ ਸਰਵਿਸ ਸੈਂਟਰਾਂ ਵਿਚ ਬਣਦੇ ਹਨ। ਇਸ ਕਾਰਡ ਦੀ ਫੀਸ 30 ਰੁਪਏ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬੈਠਕ ਵਿਚ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ,  ਸਿਵਲ ਸਰਜਨ ਡਾ: ਕੁੰਦਨ ਕੇ ਪਾਲ, ਡੀਐਫਐਸਸੀ ਸ੍ਰੀ ਗੁਰਪ੍ਰੀਤ ਸਿੰਘ ਕੰਗ ਵੀ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans