Menu

ਮਿਸ਼ਨ ਫਤਿਹ ਦੀ ਸਫਲਤਾ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰਨ – ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 22 ਮਾਰਚ (ਰਿਤਿਸ਼) – ਪੰਜਾਬ ਸਰਕਾਰ ਵੱਲੋਂ ਕੋਵਿਡ 19 ਬਿਮਾਰੀ ਦੀ ਰੋਕਥਾਮ ਲਈ ਆਰੰਭ ਕੀਤੇ ਮਿਸ਼ਨ ਫਤਿਹ ਦੀ ਸਫਲਤਾ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਸਾਰੇ ਵਿਭਾਗਾਂ ਨੂੰ ਮਿਲ ਕੇ ਹੰਭਲਾ ਮਾਰਨ ਲਈ ਕਿਹਾ ਹੈ। ਉਨਾਂ ਨੇ ਕਿਹਾ ਕਿ ਵੱਧ ਰਹੇ ਕੇਸ ਸਭ ਲਈ ਚਿੰਤਾ ਦਾ ਵਿਸਾ ਹੈ ਅਤੇ ਪ੍ਰਸ਼ਾਸਨ ਅਤੇ ਆਮ ਲੋਕ ਮਿਲ ਕੇ ਕੰਮ ਕਰਣਗੇ ਤਾਂ ਅਸੀਂ ਇਸ ਵਾਧੇ ਨੂੰ ਰੋਕ ਸਕਦੇ ਹਾਂ। ਉਨਾਂ ਨੇ ਦੱਸਿਆ ਕਿ ਸੋਮਵਾਰ ਨੂੰ ਜ਼ਿਲੇ ਵਿਚ 26 ਨਵੇਂ ਕੇਸ਼ ਸਾਹਮਣੇ ਆਏ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਜਿਟਿਵ ਆਏ ਕੇਸਾਂ ਦੇ ਸੰਪਰਕਾਂ ਦਾ ਤੇਜੀ ਨਾਲ ਪਤਾ ਲਗਾ ਕੇ ਉਨਾਂ ਦੇ ਸੈਂਪਲ ਲਏ ਜਾਣ ਤਾਂ ਜੋ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨਾਂ ਨੇ ਕਿਹਾ ਕਿ ਜੋ ਲੋਕ ਪਾਜਿਟਿਵ ਆਉਂਦੇ ਹਨ ਉਨਾਂ ਨੂੰ ਵੀ ਪੂਰੀ ਕਾਊਂਸਿਗ ਦਿੱਤੀ ਜਾਵੇ ਅਤੇ ਇਲਾਜ ਵਿਚ ਕੋਈ ਕੁਤਾਹੀ ਨਾ ਰਹੇ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਟੈਸਟਿੰਗ ਲਈ 14 ਟੀਮਾਂ ਕਰ ਰਹੀਆਂ ਹਨ ਜਦ ਕਿ 38 ਥਾਂਵਾਂ ਤੇ ਵੈਕਸੀਨ ਲਗਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਡਾਕਟਰੀ ਸਲਾਹਾਂ ਅਨੁਸਾਰ ਭੀੜ ਵਾਲੀਆਂ ਥਾਂਵਾਂ ਤੇ ਨਾ ਜਾਣ, ਮਾਸਕ ਪਾ ਕੇ ਰੱਖਣ, ਸਮਾਜਿਕ ਵਿੱਥ ਦੇ ਨਿਯਮ ਦਾ ਪਾਲਣ ਕਰਨ ਅਤੇ ਵਾਰ ਵਾਰ ਆਪਣੇ ਹੱਥ ਧੋਂਦੇ ਰਹਿਣ। ਉਨਾਂ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਐਸ.ਡੀ.ਐਮ. ਨੂੰ ਆਪਣੇ ਉਪਮੰਡਲ ਵਿਚ ਕੋਵਿਡ ਨਿਗਰਾਨੀ ਤੰਤਰ ਦੀ ਲਗਾਤਾਰ ਸਮੀਖਿਆ ਕਰਦੇ ਰਹਿਣ ਲਈ ਕਿਹਾ।
ਬੈਠਕ ਵਿਚ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18915 posts
  • 1 comments
  • 0 fans

Log In