Menu

ਮਿਆਮੀ ਬੀਚ ਨੇ  ਭੀੜ ਕਾਰਨ ਕੀਤਾ ਐਮਰਜੈਂਸੀ ਦੀ ਸਥਿਤੀ ਦਾ ਐਲਾਨ

ਫਰਿਜ਼ਨੋ (ਕੈਲੀਫੋਰਨੀਆ), 22 ਮਾਰਚ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਮਿਆਮੀ ਬੀਚ ‘ਤੇ ਅਧਿਕਾਰੀਆਂ ਨੇ ਵਧ ਰਹੀ ਭੀੜ ਦੇ ਕਾਰਨ ਕੋਰੋਨਾ ਵਾਇਰਸ ਫੈਲਣ ਦੇ ਡਰ ਕਾਰਨ ਸੁਰੱਖਿਆ ਕਾਰਨਾਂ ਕਰਕੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਹੈ। ਇਸਦੇ ਤਹਿਤ ਰਾਤ 8 ਵਜੇ ਦਾ ਕਰਫਿਊ ਅਤੇ ਅਸਥਾਈ ਤੌਰ ‘ਤੇ ਸ਼ਹਿਰ ਨੂੰ ਜਾਣ ਵਾਲੀਆਂ ਕਈ ਸੜਕਾਂ ਨੂੰ ਬੰਦ ਕੀਤਾ ਗਿਆ ਹੈ। ਮਿਆਮੀ ਬੀਚ ਦੇ ਮੇਅਰ ਡੈਨ ਗੇਲਬਰ ਨੇ ਨਵੇਂ ਨਿਯਮਾਂ ਦੀ ਘੋਸ਼ਣਾ ਕੀਤੀ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਨਵੇਂ ਐਮਰਜੈਂਸੀ ਆਦੇਸ਼ 72 ਘੰਟਿਆਂ ਤੱਕ ਲਾਗੂ ਰਹਿਣਗੇ। ਰਾਤ 8 ਵਜੇ ਦਾ ਕਰਫਿਊ ਸ਼ਨੀਵਾਰ ਤੋਂ ਸ਼ੁਰੂ ਹੁੰਦਾ ਹੈ। ਤਿੰਨ ਕੌਜ਼ਵੇਅ ‘ਤੇ ਈਸਟਬਾਉਂਡ ਟ੍ਰੈਫਿਕ ਨੂੰ ਵੀ ਬੰਦ ਕਰ ਦਿੱਤਾ ਜਾਵੇਗਾ, ਜਦਕਿ ਕੁੱਝ ਵਸਨੀਕਾਂ ਅਤੇ ਹੋਟਲ ਮਹਿਮਾਨਾਂ ਲਈ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਛੋਟ ਹੋਵੇਗੀ। 8 ਵਜੇ ਤੱਕ ਸ਼ੁਰੂ ਹੋਣ ਵਾਲੀ ਮਹਾਂਸਾਗਰ ਦੀ ਡਰਾਈਵ ਅਤੇ ਪੈਦਲ ਚੱਲਣ ਵਾਲੇ ਟ੍ਰੈਫਿਕ ਤੇ ਵੀ ਰੋਕ ਹੋਵੇਗੀ। ਸਿਟੀ ਮੈਨੇਜਰ ਰਾਉਲ ਅਗੁਇਲਾ ਨੇ ਬ੍ਰੀਫਿੰਗ ਦੌਰਾਨ ਦੱਸਿਆ ਕਿ ਇਹ ਫੈਸਲਾ ਲੈਣਾ ਸੌਖਾ ਫੈਸਲਾ ਨਹੀਂ ਸੀ ਪਰ ਜਨਤਕ ਸਿਹਤ ਅਤੇ ਸੁਰੱਖਿਆ ਲਈ ਅਜਿਹਾ ਕੀਤਾ ਜਾ ਰਿਹਾ ਹੈ।ਪਿਛਲੇ ਹਫ਼ਤੇ ਵਿੱਚ ਘੱਟੋ ਘੱਟ ਦੋ ਵਾਰ, ਮਿਆਮੀ ਬੀਚ ਦੇ ਪੁਲਿਸ ਅਧਿਕਾਰੀਆਂ ਨੇ ਓਸ਼ੀਅਨ ਡਰਾਈਵ ਦੇ ਨੇੜੇ ਭੀੜ ਨੂੰ ਖਿੰਡਾਉਣ ਲਈ ਕਾਰਵਾਈ ਕੀਤੀ ਸੀ, ਅਤੇ ਵਿਭਾਗ ਅਨੁਸਾਰ ਪਿਛਲੇ ਹਫਤੇ ਦੋ ਪੁਲਿਸ ਅਧਿਕਾਰੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈਂਦੇ ਸਮੇਂ ਜ਼ਖਮੀ ਵੀ ਹੋਏ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans