Menu

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

ਚੰਡੀਗੜ , 23 ਮਾਰਚ – ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਉਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ। ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋੋਗ ਵਰਤੋਂ ਵੀ ਹੋ ਸਕੇਗੀ। ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ। ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans