Menu

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

ਚੰਡੀਗੜ, 23 ਮਾਰਚ – ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ‘ਦਾਖ਼ਲਾ ਹਫ਼ਤਾ’ ਸ਼ੁਰੂ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ‘ਦਾਖ਼ਲਾ ਹਫ਼ਤਾ’ ਬੀਤੇ ਦਿਨ ਸ਼ੁਰੂ ਹੋਇਆ ਅਤੇ ਇਹ 27 ਮਾਰਚ ਤੱਕ ਚੱਲੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ ਲਾਉਣ, ਸਕੂਲਾਂ ਦੇ ਪੁਰਾਣੇ ਵਿਦਿਆਰੀਆਂ ਤੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ 3 ਤੋਂ 5 ਸਾਲ ਦੇ ਬੱਚਿਆਂ ਨੂੰ ਈ-ਪੰਜਾਬ ਉੱਤੇ ਰਜਿਸਟਰ ਕਰਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।
ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਮੁਹਿੰਮ ਚਲਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਨੂੰ ਚਲਉਣ ਲਈ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਪਿਛਲੇ ਸੈਸ਼ਨ ਦੌਰਾਨ ਆਰੰਭੀ ‘ਈਚ ਵਨ, ਬਰਿੰਗ ਵਨ’ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਸੀ ਅਤੇ ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਇਸ ਸਾਲ ਵੀ ਪਿਛਲੇ ਸਾਲ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans