Menu

ਫਾਜ਼ਿਲਕਾ : ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਨ ਮੌਕੇ ਐਮ ਆਰ ਕਾਲਜ ਦੇ ਖੇਡ ਸਟੇਡੀਅਮ ਵਿਖੇ ਸਾਈਕਲ ਰੈਲੀ ਆਯੋਜਿਤ

ਫਾਜ਼ਿਲਕਾ 23 ਮਾਰਚ (ਰਿਤਿਸ਼) – ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਸ਼ਹੀਦੀ ਦਿਨ ਮੌਕੇ ਐਮ ਆਰ ਕਾਲਜ ਦੇ ਖੇਡ ਸਟੇਡੀਅਮ ਵਿਖੇ ਸਾਈਕਲ ਰੈਲੀ ਆਯੋਜਿਤ ਕੀਤੀ ਗਈ।ਇਸ ਸਾਈਕਲ ਰੈਲੀ ਨੂੰ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਜਿੰਨ੍ਹਾਂ ਨੇ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ, ਦੀ ਯਾਦ ਵਿਚ ਰੈਲੀ ਕੱਢੀ ਗਈ ਹੈ।
ਇਸ ਮੌਕੇ ਵਿਧਾਇਕ ਨੇ ਪਹਿਲਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀਆਂ ਸ਼ਹੀਦੀਆਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਨ ਰਹੇ ਹਾਂ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਜੀਵਨ ਤੋਂ ਸਿਖਿਆ ਲੈਂਦੇ ਹੋਏ ਹਮੇਸ਼ਾ ਸੱਚ ਦੀ ਰਾਹ `ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਆਪਣੇ ਦੇਸ਼ ਲਈ ਕੁੱਝ ਕਰਨ ਦਾ ਜ਼ਜਬਾ ਹੋਣਾ ਚਾਹੀਦਾ ਹੈ ਤੇ ਆਪਣੇ ਦੇਸ਼ ਲਈ ਕੁਝ ਕਰ ਵਿਖਾਉਣ ਦੀ ਭਾਵਨਾ ਹੋਣੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਲੋਕਾਂ ਵੱਲੋਂ ਸਾਇਕਲ ਅਤੇ ਮੋਟਰਸਾਈਕਲਾਂ `ਤੇ ਰੈਲੀ ਕੱਢੀ ਗਈ।
ਇਸ ਮੌਕੇ ਸ੍ਰੀ ਰੰਜਮ ਕਾਮਰਾ, ਸੁੱਖਾਂ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਸੁਰਿੰਦਰ ਕੁਮਾਰ ਕਾਲੜਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਰਿਤੇਸ਼ ਗਗਨੇਜਾ ਜ਼ਿਲ੍ਹਾ ਪ੍ਰਧਾਨ ਲੀਗਲ ਸੈੱਲ ਕਾਂਗਰਸ ਕਮੇਟੀ ਫਾਜ਼ਿਲਕਾ, ਲਵਲੀ ਬਾਲਮੀਕੀ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ, ਗੁਰਜੀਤ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਸੁਰਿੰਦਰ ਕੁਮਾਰ ਸਚਦੇਵਾ, ਅਮਨ ਕੁਮਾਰ ਦੂਰੈਜਾ, ਰੋਮੀ ਸਿੰਘ ਫੁੱਟੇਲਾ, ਪਾਲ ਚੰਦ ਵਰਮਾ ਐਮ ਸੀ, ਰਾਧੇ ਸ਼ਾਮ, ਸੁਰਜੀਤ ਸਿੰਘ ਵਾਰਵਲ, ਸਾਵਨ ਸਿੰਘ, ਸ਼ਾਂਤੀ ਸਰੂਪ, ਮਨੀਸ਼ ਕਟਾਰੀਆ, ਰਾਜੇਸ਼ ਗਰੋਵਰ, ਸ਼ਾਮ ਲਾਲ ਗਾਂਧੀ, ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ ਬਸਵਾਲਾ, ਗੁਲਸ਼ਨ ਕੁਮਾਰ ਕਾਲੜਾ, ਮਹਾਵੀਰ, ਜਗਦੀਸ਼ ਕੁਮਾਰ ਬਜਾਜ, ਵਿਕੀ ਬਜਾਜ, ਹਰੀਸ਼ ਕੁਮਾਰ ਠਾਕੁਰ ਰਤਨ ਲਾਲ, ਅਤੁਲ ਅਗਰਵਾਲ, ਮੋਹਨ ਲਾਲ, ਲਵਲੀ ਛਾਬੜਾ, ਰੌਸ਼ਨ ਲਾਲ ਪ੍ਰਜਾਪਤ, ਰਾਜ ਕੁਮਾਰ, ਬਲਦੇਵ ਸਿੰਘ ਪੀ ਏ, ਨੀਲਾ ਮਦਾਨ, ਹਰਬੰਸ ਸਿੰਘ ਪੀ ਏ, ਕੇਵਲ ਸਿੰਘ ਸਰਪੰਚ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

21 ਸੇਵਾਮੁਕਤ ਜੱਜਾਂ ਨੇ CJI…

ਨਵੀਂ ਦਿੱਲੀ, 15 ਅਪ੍ਰੈਲ 2024 – ਸੁਪਰੀਮ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39746 posts
  • 0 comments
  • 0 fans