Menu

ਬਠਿੰਡਾ ਦੇ ਵਿਦਿਆਰਥੀ ਦੀ ਰੇਲਵੇ ਵਿਭਾਗ ’ਚ ਲੋਕੋ ਪਾਇਲਟ ਵਜੋਂ ਹੋਈ ਚੋਣ

 ਬਠਿੰਡਾ, 23 ਮਾਰਚ (ਗੁਰਜੀਤ,ਫੋਟੋ : ਰਾਮ ਸਿੰਘ ਗਿੱਲ) – ਸਥਾਨਕ ਸਰਕਾਰੀ ਪਾਲੀਟੈਕਨਿਕ ਕਾਲਜ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਅਮਨਦੀਪ ਸਿੰਘ ਦੀ ਭਾਰਤੀ ਰੇਲਵੇ ਵਿਭਾਗ ਵਿੱਚ ਬਤੌਰ ਲੋਕੋ ਪਾਇਲਟ ਵਜੋ ਚੋਣ ਹੋਈ ਹੈ। ਇਹ ਜਾਣਕਾਰੀ ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਸਾਂਝੀ ਕੀਤੀ।

          ਪਿੰ੍ਰਸੀਪਲ ਯਾਦਵਿੰਦਰ ਸਿੰਘ ਨੇ ਚੁਣੇ ਗਏ ਵਿਦਿਆਰਥੀ ਤੇ ਮਕੈਨੀਕਲ ਵਿਭਾਗ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀ ਦੇਸ਼ ਦੇ ਨਾਮੀਂ ਸਰਕਾਰੀ ਅਦਾਰਿਆਂ ਵਿੱਚ ਆਪਣੀ ਕਾਬਲੀਅਤ ਨਾਲ ਨੌਕਰੀਆਂ ਹਾਸਲ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਕਾਲਜ ਦੇ ਪਾਸ ਆਊਟ ਵਿਦਿਆਰਥੀ ਦੇਸ਼ ਦੇ ਨਾਮੀਂ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ।

          ਸ਼੍ਰੀ ਯਾਦਵਿੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020 ’ਚ ਵੀ ਕਾਲਜ ਦੇ ਨੌਕਰੀ ਦੇ ਚਾਹਵਾਨ 105 ਵਿਦਿਆਰਥੀਆਂ ਦੀ ਪਲੇਸਮੈਂਟ ਹੋ ਚੁੱਕੀ ਹੈ। ਕਾਲਜ ਵੱਲੋਂ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਉਚੇਚਾ ਧਿਆਨ ਦਿੱਤਾ ਜਾਂਦਾ ਹੈ ਤੇ ਆਖਰੀ ਸਾਲ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਹੁਣੇ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ ਤਾਂ ਕਿ 100 ਪ੍ਰਤੀਸ਼ਤ ਪਲੇਸਮੈਂਟ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

          ਇਸ ਮੌਕੇ ਮੁਖੀ ਵਿਭਾਗ ਮਕੈਨੀਕਲ ਸੋਮਨਾਥ ਸ਼ਰਮਾ ਨੇ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ ਦੇ ਨੌਕਰੀ ਦੇ ਚਾਹਵਾਨ ਹਰ ਵਿਦਿਆਰਥੀ ਪਲੇਸਮੈਂਟ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀ ਚੰਗੇ ਅਦਾਰਿਆਂ ਵਿੱਚ ਪਲੇਸ ਹੋ ਜਾਂਦੇ ਹਨ। ਇਸ ਦੌਰਾਨ ਮਕੈਨੀਕਲ ਵਿਭਾਗ ਦੇ ਟੀ.ਪੀ.ਓ ਬਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਦੇਸ਼ ਦੀਆਂ ਨਾਮੀਂ ਕੰਪਨੀਆਂ ਜਿਵੇਂ ਕਿ ਸਵਰਾਜ ਇੰਜਨ ਪ੍ਰਾਈਵੇਟ ਲਿਮਟਿਡ, ਕੋਯੋ ਬੀਅਰਿੰਗ, ਮਾਰੂਤੀ ਸਜ਼ੂਕੀ ਇੰਡੀਆ ਲਿਮਟਿਡ, ਕਿ੍ਰਸ਼ਨਾ ਮਾਰੂਤੀ ਆਦਿ ਕੰਪਨੀਆਂ ਨਾਲ ਕਾਲਜ ਦਾ ਸੰਪਰਕ ਬਣਿਆ ਹੋਇਆ ਹੈ ਤੇ ਹਰ ਸਾਲ ਵਿਦਿਆਰਥੀ ਇਨਾਂ ਕੰਪਨੀਆਂ ਵਿੱਚ ਪਲੇਸ ਕਰਵਾਏ ਜਾਂਦੇ ਹਨ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39882 posts
  • 0 comments
  • 0 fans